Luke 13:35 in Panjabi 35 ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ।
Other Translations King James Version (KJV) Behold, your house is left unto you desolate: and verily I say unto you, Ye shall not see me, until the time come when ye shall say, Blessed is he that cometh in the name of the Lord.
American Standard Version (ASV) Behold, your house is left unto you `desolate': and I say unto you, Ye shall not see me, until ye shall say, Blessed is he that cometh in the name of the Lord.
Bible in Basic English (BBE) Now see, your house is waste, and I say to you, You will not see me again till you say, A blessing on him who comes in the name of the Lord.
Darby English Bible (DBY) Behold, your house is left unto you; and I say unto you, that ye shall not see me until it come that ye say, Blessed [is] he that comes in the name of [the] Lord.
World English Bible (WEB) Behold, your house is left to you desolate. I tell you, you will not see me, until you say, 'Blessed is he who comes in the name of the Lord!'"
Young's Literal Translation (YLT) `Lo, your house is being left to you desolate, and verily I say to you -- ye may not see me, till it may come, when ye may say, Blessed `is' he who is coming in the name of the Lord.'
Cross Reference Leviticus 26:31 in Panjabi 31 ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ ।
Psalm 69:25 in Panjabi 25 ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,
Psalm 118:26 in Panjabi 26 ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ ।
Isaiah 1:7 in Panjabi 7 ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ ।
Isaiah 5:5 in Panjabi 5 ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ ਨਾਲ ਕੀ ਕਰਨ ਵਾਲਾ ਹਾਂ । ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ ।
Isaiah 40:9 in Panjabi 9 ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾ ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ !
Isaiah 52:7 in Panjabi 7 ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ ।
Isaiah 64:10 in Panjabi 10 ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ ।
Jeremiah 22:5 in Panjabi 5 ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸੌਂਹ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਇੱਕ ਵਿਰਾਨਾ ਹੋ ਜਾਵੇਗਾ
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।
Zechariah 11:1 in Panjabi 1 ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ !
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Zechariah 14:2 in Panjabi 2 ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ ।
Matthew 21:9 in Panjabi 9 ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਪਰਮ ਧਾਮ ਵਿੱਚ ਹੋਸੰਨਾ !
Mark 11:9 in Panjabi 9 ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ !
Luke 19:38 in Panjabi 38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ !
Luke 21:5 in Panjabi 5 ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
John 7:34 in Panjabi 34 ਤੁਸੀਂ ਮੈਨੂੰ ਲੱਭੋਂਗੇ ਪਰ ਲੱਭ ਨਾ ਸਕੋਂਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ ।”
John 8:22 in Panjabi 22 ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ । ਉੱਥੇ ਤੁਸੀਂ ਨਹੀਂ ਪਹੁੰਚ ਸਕਦੇ’।”
John 12:13 in Panjabi 13 ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ ! ਪਰਮੇਸ਼ੁਰ ਉਸ ਨੂੰ ਬਰਕਤ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ । ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ !”
John 12:35 in Panjabi 35 ਤਦ ਯਿਸੂ ਨੇ ਕਿਹਾ “ਚਾਨਣ ਕੁੱਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ । ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ ।
John 14:19 in Panjabi 19 ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ ।
Acts 6:13 in Panjabi 13 ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ ।
Romans 10:9 in Panjabi 9 ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ ।
2 Corinthians 3:15 in Panjabi 15 ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ ।