Luke 14:21 in Panjabi 21 ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ । ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ ।
Other Translations King James Version (KJV) So that servant came, and shewed his lord these things. Then the master of the house being angry said to his servant, Go out quickly into the streets and lanes of the city, and bring in hither the poor, and the maimed, and the halt, and the blind.
American Standard Version (ASV) And the servant came, and told his lord these things. Then the master of the house being angry said to his servant, Go out quickly into the streets and lanes of the city, and bring in hither the poor and maimed and blind and lame.
Bible in Basic English (BBE) And the servant came back and gave his master an account of these things. Then the master of the house was angry and said to the servant, Go out quickly into the streets of the town and get the poor, the blind, and those who are broken in body.
Darby English Bible (DBY) And the bondman came up and brought back word of these things to his lord. Then the master of the house, in anger, said to his bondman, Go out quickly into the streets and lanes of the city, and bring here the poor and crippled and lame and blind.
World English Bible (WEB) "That servant came, and told his lord these things. Then the master of the house, being angry, said to his servant, 'Go out quickly into the streets and lanes of the city, and bring in the poor, maimed, blind, and lame.'
Young's Literal Translation (YLT) `And that servant having come, told to his lord these things, then the master of the house, having been angry, said to his servant, Go forth quickly to the broad places and lanes of the city, and the poor, and maimed, and lame, and blind, bring in hither.
Cross Reference 1 Samuel 2:8 in Panjabi 8 ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੁੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ । ਧਰਤੀ ਦੇ ਥੰਮ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ ।
1 Samuel 25:12 in Panjabi 12 ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ ।
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Psalm 38:7 in Panjabi 7 ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ ।
Psalm 113:7 in Panjabi 7 ਜਿਹੜਾ ਗਰੀਬ ਨੂੰ ਖਾਕ ਵਿਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
Proverbs 1:20 in Panjabi 20 ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ ।
Proverbs 8:2 in Panjabi 2 ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ ।
Proverbs 9:3 in Panjabi 3 ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
Isaiah 33:23 in Panjabi 23 ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ । ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ ।
Isaiah 35:6 in Panjabi 6 ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ ।
Jeremiah 5:1 in Panjabi 1 ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ,ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ ।
Zechariah 11:7 in Panjabi 7 ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ । ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ ।
Zechariah 11:11 in Panjabi 11 ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ ।
Matthew 11:5 in Panjabi 5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Matthew 11:28 in Panjabi 28 ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ ।
Matthew 15:12 in Panjabi 12 ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ ?
Matthew 18:31 in Panjabi 31 ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ ।
Matthew 21:28 in Panjabi 28 ਪਰ ਤੁਸੀਂ ਕੀ ਸਮਝਦੇ ਹੋ ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ । ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ ।
Matthew 22:7 in Panjabi 7 ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ ।
Luke 7:22 in Panjabi 22 ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁੱਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Luke 9:10 in Panjabi 10 ਰਸੂਲਾਂ ਨੇ ਵਾਪਸ ਆ ਕੇ ਜੋ ਕੁੱਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ ।
Luke 14:13 in Panjabi 13 ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ ।
Luke 14:24 in Panjabi 24 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 4:39 in Panjabi 39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ । ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁੱਝ ਦੱਸਿਆ ਜੋ ਮੈਂ ਕੀਤਾ ਹੈ ।”
John 7:47 in Panjabi 47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ ?
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
Acts 8:4 in Panjabi 4 ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ ।
Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
Hebrews 13:17 in Panjabi 17 ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
Revelation 15:1 in Panjabi 1 ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।
Revelation 19:15 in Panjabi 15 ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਂ ਦੇ ਚੁਬੱਚੇ ਨੂੰ ਲਿਤਾੜਦਾ ਹੈ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।