Luke 15:13 in Panjabi 13 ਕੁੱਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁੱਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ ।
Other Translations King James Version (KJV) And not many days after the younger son gathered all together, and took his journey into a far country, and there wasted his substance with riotous living.
American Standard Version (ASV) And not many days after, the younger son gathered all together and took his journey into a far country; and there he wasted his substance with riotous living.
Bible in Basic English (BBE) And not long after, the younger son got together everything which was his and took a journey into a far-away country, and there all his money went in foolish living.
Darby English Bible (DBY) And after not many days the younger son gathering all together went away into a country a long way off, and there dissipated his property, living in debauchery.
World English Bible (WEB) Not many days after, the younger son gathered all of this together and traveled into a far country. There he wasted his property with riotous living.
Young's Literal Translation (YLT) `And not many days after, having gathered all together, the younger son went abroad to a far country, and there he scattered his substance, living riotously;
Cross Reference 2 Chronicles 33:1 in Panjabi 1 ਮਨੱਸ਼ਹ ਬਾਰਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ । ਉਸ ਨੇ ਯਰੂਸ਼ਲਮ ਵਿੱਚ ਪਚਵੰਜਾ ਸਾਲ ਰਾਜ ਕੀਤਾ
Job 21:13 in Panjabi 13 ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਪਤਾਲ ਨੂੰ ਉਤਰ ਜਾਂਦੇ ਹਨ !
Job 22:17 in Panjabi 17 ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ ! ਅਤੇ ਸਰਬ ਸ਼ਕਤੀਮਾਨ ਸਾਡਾ ਕੀ ਕਰ ਸਕਦਾ ਹੈ ?
Psalm 10:4 in Panjabi 4 ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ ।
Psalm 73:27 in Panjabi 27 ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਜ਼ਨਾਹਕਾਰ ਗਰਕ ਕਰ ਦਿੱਤੇ !
Proverbs 5:8 in Panjabi 8 ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
Proverbs 6:26 in Panjabi 26 ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ ।
Proverbs 18:9 in Panjabi 9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ ।
Proverbs 21:17 in Panjabi 17 ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ ।
Proverbs 21:20 in Panjabi 20 ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ ।
Proverbs 23:19 in Panjabi 19 ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ ।
Proverbs 27:8 in Panjabi 8 ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ ।
Proverbs 28:7 in Panjabi 7 ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ ।
Proverbs 29:3 in Panjabi 3 ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ ।
Ecclesiastes 11:9 in Panjabi 9 ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ ।
Isaiah 1:4 in Panjabi 4 ਹਾਇ, ਪਾਪੀ ਕੌਮ ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁਖ ਹੋ ਗਏ ।
Isaiah 22:13 in Panjabi 13 ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਅਸੀਂ ਮਰਾਂਗੇ ।
Isaiah 30:11 in Panjabi 11 ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ !
Isaiah 56:12 in Panjabi 12 ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ ।
Jeremiah 2:5 in Panjabi 5 ਯਹੋਵਾਹ ਐਉਂ ਆਖਦਾ ਹੈ,- ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ ?
Jeremiah 2:13 in Panjabi 13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ,- ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ ।
Jeremiah 2:17 in Panjabi 17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ ?
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Amos 6:3 in Panjabi 3 ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ !
Micah 6:3 in Panjabi 3 ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ ? ਮੈਨੂੰ ਉੱਤਰ ਦੇ !
Luke 15:30 in Panjabi 30 ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ ।
Luke 16:1 in Panjabi 1 ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ ।
Luke 16:19 in Panjabi 19 ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
Ephesians 2:13 in Panjabi 13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ !
Ephesians 2:17 in Panjabi 17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ !
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
2 Peter 2:13 in Panjabi 13 ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ ।