Luke 16:15 in Panjabi 15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ ।
Other Translations King James Version (KJV) And he said unto them, Ye are they which justify yourselves before men; but God knoweth your hearts: for that which is highly esteemed among men is abomination in the sight of God.
American Standard Version (ASV) And he said unto them, Ye are they that justify yourselves in the sight of men; but God knoweth your hearts: for that which is exalted among men is an abomination in the sight of God.
Bible in Basic English (BBE) And he said, You take care to seem right in the eyes of men, but God sees your hearts: and those things which are important in the opinion of men, are evil in the eyes of God.
Darby English Bible (DBY) And he said to them, *Ye* are they who justify themselves before men, but God knows your hearts; for what amongst men is highly thought of is an abomination before God.
World English Bible (WEB) He said to them, "You are those who justify yourselves in the sight of men, but God knows your hearts. For that which is exalted among men is an abomination in the sight of God.
Young's Literal Translation (YLT) and he said to them, `Ye are those declaring yourselves righteous before men, but God doth know your hearts; because that which among men is high, `is' abomination before God;
Cross Reference 1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
2 Chronicles 6:30 in Panjabi 30 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ
Psalm 7:9 in Panjabi 9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ ।
Psalm 10:3 in Panjabi 3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ ।
Psalm 49:13 in Panjabi 13 ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ । ਸਲਹ ।
Psalm 49:18 in Panjabi 18 ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
Psalm 139:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
Proverbs 16:5 in Panjabi 5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ ।
Proverbs 20:6 in Panjabi 6 ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ ?
Proverbs 21:2 in Panjabi 2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ ।
Isaiah 1:10 in Panjabi 10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ !
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Amos 5:21 in Panjabi 21 “ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ !
Malachi 3:15 in Panjabi 15 ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ । ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ ।
Matthew 6:2 in Panjabi 2 ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ । ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ ।
Matthew 6:5 in Panjabi 5 ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 6:16 in Panjabi 16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 23:5 in Panjabi 5 ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ ।
Matthew 23:25 in Panjabi 25 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ ।
Luke 10:29 in Panjabi 29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ ?
Luke 11:39 in Panjabi 39 ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ ।
Luke 18:11 in Panjabi 11 ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੁੰਗੀ ਲੈਣ ਵਾਲੇ ਵਰਗਾ ਹਾਂ !
Luke 18:21 in Panjabi 21 ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ ।
Luke 20:20 in Panjabi 20 ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ ।
Luke 20:47 in Panjabi 47 ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l
John 2:25 in Panjabi 25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ ।
John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Acts 1:18 in Panjabi 18 ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ ।
Acts 15:8 in Panjabi 8 ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ ।
Romans 3:20 in Panjabi 20 ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
James 2:21 in Panjabi 21 ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ ?
1 Peter 3:4 in Panjabi 4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।