Luke 16:22 in Panjabi 22 ਅਤੇ ਕੁੱਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ ।
Other Translations King James Version (KJV) And it came to pass, that the beggar died, and was carried by the angels into Abraham's bosom: the rich man also died, and was buried;
American Standard Version (ASV) And it came to pass, that the beggar died, and that he was carried away by the angels into Abraham's bosom: and the rich man also died, and was buried.
Bible in Basic English (BBE) And in time the poor man came to his end, and angels took him to Abraham's breast. And the man of wealth came to his end, and was put in the earth.
Darby English Bible (DBY) And it came to pass that the poor man died, and that he was carried away by the angels into the bosom of Abraham. And the rich man also died and was buried.
World English Bible (WEB) It happened that the beggar died, and that he was carried away by the angels to Abraham's bosom. The rich man also died, and was buried.
Young's Literal Translation (YLT) `And it came to pass, that the poor man died, and that he was carried away by the messengers to the bosom of Abraham -- and the rich man also died, and was buried;
Cross Reference 2 Kings 9:34 in Panjabi 34 ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ ।
Job 3:13 in Panjabi 13 ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,
Job 21:13 in Panjabi 13 ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਪਤਾਲ ਨੂੰ ਉਤਰ ਜਾਂਦੇ ਹਨ !
Job 21:30 in Panjabi 30 ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ ?
Psalm 49:6 in Panjabi 6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,
Psalm 49:16 in Panjabi 16 ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
Psalm 73:18 in Panjabi 18 ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ !
Psalm 91:11 in Panjabi 11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ ।
Proverbs 14:32 in Panjabi 32 ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ਼ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ ।
Ecclesiastes 8:10 in Panjabi 10 ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ । ਇਹ ਵੀ ਵਿਅਰਥ ਹੈ
Isaiah 14:18 in Panjabi 18 ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ ।
Isaiah 22:16 in Panjabi 16 ਐਥੇ ਤੇਰੇ ਕੋਲ ਕੀ ਹੈ ? ਅਤੇ ਐਥੇ ਤੇਰਾ ਕੌਣ ਹੈ ? ਜੋ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ !
Isaiah 57:1 in Panjabi 1 ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ ।
Matthew 8:11 in Panjabi 11 ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Matthew 24:31 in Panjabi 31 ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ ।
Mark 8:36 in Panjabi 36 ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ ?
Luke 12:20 in Panjabi 20 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ ?
John 13:23 in Panjabi 23 ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਇਆ ਸੀ ।
John 21:20 in Panjabi 20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ । ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ ? ”
Hebrews 1:14 in Panjabi 14 ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ ?
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
James 1:11 in Panjabi 11 ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ । ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
Revelation 14:13 in Panjabi 13 ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ ।