Luke 16:24 in Panjabi 24 ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ !
Other Translations King James Version (KJV) And he cried and said, Father Abraham, have mercy on me, and send Lazarus, that he may dip the tip of his finger in water, and cool my tongue; for I am tormented in this flame.
American Standard Version (ASV) And he cried and said, Father Abraham, have mercy on me, and send Lazarus, that he may dip the tip of his finger in water, and cool my tongue; for I am in anguish in this flame.
Bible in Basic English (BBE) And he gave a cry and said, Father Abraham, have mercy on me and send Lazarus, so that he may put the end of his finger in water and put it on my tongue, for I am cruelly burning in this flame.
Darby English Bible (DBY) And he crying out said, Father Abraham, have compassion on me, and send Lazarus that he may dip the tip of his finger in water and cool my tongue, for I am suffering in this flame.
World English Bible (WEB) He cried and said, 'Father Abraham, have mercy on me, and send Lazarus, that he may dip the tip of his finger in water, and cool my tongue! For I am in anguish in this flame.'
Young's Literal Translation (YLT) and having cried, he said, Father Abraham, deal kindly with me, and send Lazarus, that he may dip the tip of his finger in water, and may cool my tongue, because I am distressed in this flame.
Cross Reference 1 Samuel 28:16 in Panjabi 16 ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਿਉਂ ਪੁੱਛਦਾ ਹੈਂ ?
Isaiah 27:11 in Panjabi 11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।
Isaiah 41:17 in Panjabi 17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ ।
Isaiah 65:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Isaiah 66:24 in Panjabi 24 ਉਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ ।
Zechariah 14:12 in Panjabi 12 ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ । ਉਹਨਾਂ ਦਾ ਮਾਸ ਖੜੇ ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ ।
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Matthew 5:22 in Panjabi 22 ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Luke 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Luke 16:30 in Panjabi 30 ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ ।
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
John 8:33 in Panjabi 33 ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ । ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ ? ”
John 8:53 in Panjabi 53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ ? ”
Romans 4:12 in Panjabi 12 ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ ।
Romans 9:7 in Panjabi 7 ਅਤੇ ਅਬਰਾਹਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਹੀ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।
James 3:6 in Panjabi 6 ਜੀਭ ਵੀ ਇੱਕ ਅੱਗ ਹੈ ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !
Revelation 7:16 in Panjabi 16 ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,
Revelation 14:10 in Panjabi 10 ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਂ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:15 in Panjabi 15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।