Luke 16:9 in Panjabi 9 ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ ।
Other Translations King James Version (KJV) And I say unto you, Make to yourselves friends of the mammon of unrighteousness; that, when ye fail, they may receive you into everlasting habitations.
American Standard Version (ASV) And I say unto you, Make to yourselves friends by means of the mammon of unrighteousness; that, when it shall fail, they may receive you into the eternal tabernacles.
Bible in Basic English (BBE) And I say to you, Make friends for yourselves through the wealth of this life, so that when it comes to an end, you may be taken into the eternal resting-places.
Darby English Bible (DBY) And *I* say to you, Make to yourselves friends with the mammon of unrighteousness, that when it fails ye may be received into the eternal tabernacles.
World English Bible (WEB) I tell you, make for yourselves friends by means of unrighteous mammon, so that when you fail, they may receive you into the eternal tents.
Young's Literal Translation (YLT) and I say to you, Make to yourselves friends out of the mammon of unrighteousness, that when ye may fail, they may receive you to the age-during tabernacles.
Cross Reference Psalm 73:26 in Panjabi 26 ਮੇਰਾ ਤਨ ਤੇ ਮੇਰਾ ਮਨ ਢਲ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦੀ ਚੱਟਾਨ ਅਤੇ ਮੇਰਾ ਭਾਗ ਹੈ ।
Proverbs 19:17 in Panjabi 17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ ।
Proverbs 23:5 in Panjabi 5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ ।
Ecclesiastes 12:3 in Panjabi 3 ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
Isaiah 57:16 in Panjabi 16 ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ ।
Isaiah 58:7 in Panjabi 7 ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ ?
Daniel 4:27 in Panjabi 27 ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ ! ਤੁਸੀਂ ਆਪਣੇਂ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ । ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ ।
Matthew 6:19 in Panjabi 19 ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ ।
Matthew 6:24 in Panjabi 24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ । ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ ।
Matthew 19:21 in Panjabi 21 ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ ।
Matthew 25:35 in Panjabi 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
Luke 11:41 in Panjabi 41 ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁੱਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ ।
Luke 12:33 in Panjabi 33 ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ ।
Luke 14:14 in Panjabi 14 ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁੱਝ ਨਹੀਂ ਹੈ । ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ ।
Luke 16:11 in Panjabi 11 ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ ? ।
Luke 16:13 in Panjabi 13 ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ । ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ ।
Acts 10:4 in Panjabi 4 ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
Acts 10:31 in Panjabi 31 ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ ।
2 Corinthians 4:17 in Panjabi 17 ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁੱਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ ।
2 Corinthians 9:12 in Panjabi 12 ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
2 Timothy 1:16 in Panjabi 16 ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ ।
Jude 1:21 in Panjabi 21 ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ ।