Luke 18:13 in Panjabi 13 ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ! ਮੈਂ ਪਾਪੀ ਹਾਂ । ਮੇਰੇ ਉੱਤੇ ਦਯਾ ਕਰ !
Other Translations King James Version (KJV) And the publican, standing afar off, would not lift up so much as his eyes unto heaven, but smote upon his breast, saying, God be merciful to me a sinner.
American Standard Version (ASV) But the publican, standing afar off, would not lift up so much as his eyes unto heaven, but smote his breast, saying, God, be thou merciful to me a sinner.
Bible in Basic English (BBE) The tax-farmer, on the other hand, keeping far away, and not lifting up even his eyes to heaven, made signs of grief and said, God, have mercy on me, a sinner.
Darby English Bible (DBY) And the tax-gatherer, standing afar off, would not lift up even his eyes to heaven, but smote upon his breast, saying, O God, have compassion on me, the sinner.
World English Bible (WEB) But the tax collector, standing far away, wouldn't even lift up his eyes to heaven, but beat his breast, saying, 'God, be merciful to me, a sinner!'
Young's Literal Translation (YLT) `And the tax-gatherer, having stood afar off, would not even the eyes lift up to the heaven, but was smiting on his breast, saying, God be propitious to me -- the sinner!
Cross Reference 2 Chronicles 33:12 in Panjabi 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
2 Chronicles 33:19 in Panjabi 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
2 Chronicles 33:23 in Panjabi 23 ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
Ezra 9:6 in Panjabi 6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ ।
Job 42:6 in Panjabi 6 ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ ।”
Psalm 25:7 in Panjabi 7 ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ । ਹੇ ਯਹੋਵਾਹ,ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ ।
Psalm 25:11 in Panjabi 11 ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ ।
Psalm 40:12 in Panjabi 12 ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ । ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ ।
Psalm 41:4 in Panjabi 4 ਮੈ ਆਖਿਆ, ਹੇ ਯਹੋਵਾਹ, ਮੇਰੇ ਉਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ ।
Psalm 51:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥਸ਼ਬਾ ਦੇ ਕੋਲ ਗਿਆ ਸੀ ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ !
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Psalm 106:6 in Panjabi 6 ਅਸੀਂ ਆਪਣੇ ਪਿਉ-ਦਾਦਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ ।
Psalm 119:41 in Panjabi 41 ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ !
Psalm 130:3 in Panjabi 3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ?
Psalm 130:7 in Panjabi 7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
Isaiah 1:18 in Panjabi 18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 64:5 in Panjabi 5 ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ । ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ ?
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Ezekiel 16:63 in Panjabi 63 ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁੱਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Daniel 9:7 in Panjabi 7 ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ ।
Daniel 9:18 in Panjabi 18 ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
Matthew 9:13 in Panjabi 13 ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ ।
Luke 5:8 in Panjabi 8 ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ ।
Luke 7:6 in Panjabi 6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ ।
Luke 15:18 in Panjabi 18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ ।
Luke 17:12 in Panjabi 12 ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ ।
Luke 23:40 in Panjabi 40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ ?
Luke 23:48 in Panjabi 48 ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ ।
Acts 2:37 in Panjabi 37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ ?
Romans 5:8 in Panjabi 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
2 Corinthians 7:11 in Panjabi 11 ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ ।
1 Timothy 1:15 in Panjabi 15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।
Hebrews 8:12 in Panjabi 12 ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ ।
1 John 1:8 in Panjabi 8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ ।