Luke 18:14 in Panjabi 14 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੁੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ ।
Other Translations King James Version (KJV) I tell you, this man went down to his house justified rather than the other: for every one that exalteth himself shall be abased; and he that humbleth himself shall be exalted.
American Standard Version (ASV) I say unto you, This man went down to his house justified rather than the other: for every one that exalteth himself shall be humbled; but he that humbleth himself shall be exalted.
Bible in Basic English (BBE) I say to you, This man went back to his house with God's approval, and not the other: for everyone who makes himself high will be made low and whoever makes himself low will be made high.
Darby English Bible (DBY) I say unto you, This [man] went down to his house justified rather than that [other]. For every one who exalts himself shall be humbled, and he that humbles himself shall be exalted.
World English Bible (WEB) I tell you, this man went down to his house justified rather than the other; for everyone who exalts himself will be humbled, but he who humbles himself will be exalted."
Young's Literal Translation (YLT) I say to you, this one went down declared righteous, to his house, rather than that one: for every one who is exalting himself shall be humbled, and he who is humbling himself shall be exalted.'
Cross Reference Exodus 18:11 in Panjabi 11 ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ ।
1 Samuel 1:18 in Panjabi 18 ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ । ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ ।
Job 9:20 in Panjabi 20 ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਿਤ ਕਰੇਗਾ ।
Job 22:29 in Panjabi 29 ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ ।
Job 25:4 in Panjabi 4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ ?
Job 40:9 in Panjabi 9 ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ ? ।
Psalm 138:6 in Panjabi 6 ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ !
Psalm 143:2 in Panjabi 2 ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ ।
Proverbs 3:34 in Panjabi 34 ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਨੀਵਿਆਂ ਉੱਤੇ ਉਹ ਕਿਰਪਾ ਕਰਦਾ ਹੈ ।
Proverbs 15:33 in Panjabi 33 ਯਹੋਵਾਹ ਦਾ ਭੈ ਮੰਨਣ ਨਾਲ ਸਿੱਖਿਆ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ ।
Proverbs 16:18 in Panjabi 18 ਨਾਸ਼ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ ।
Proverbs 18:12 in Panjabi 12 ਨਾਸ਼ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ ।
Proverbs 29:23 in Panjabi 23 ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ ।
Ecclesiastes 9:7 in Panjabi 7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ ।
Isaiah 2:11 in Panjabi 11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ ।
Isaiah 45:25 in Panjabi 25 ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Habakkuk 2:4 in Panjabi 4 ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ ।
Matthew 5:3 in Panjabi 3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 23:12 in Panjabi 12 ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ. ਉਹ ਉੱਚਾ ਕੀਤਾ ਜਾਵੇਗਾ ।
Luke 1:52 in Panjabi 52 ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ ।
Luke 5:24 in Panjabi 24 ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ ।
Luke 7:47 in Panjabi 47 ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ ।
Luke 10:29 in Panjabi 29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ ?
Luke 14:11 in Panjabi 11 ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ ।
Luke 16:15 in Panjabi 15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ ।
Romans 3:20 in Panjabi 20 ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ ।
Romans 4:5 in Panjabi 5 ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ ।
Romans 5:1 in Panjabi 1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ ।
Romans 8:33 in Panjabi 33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ ।
Galatians 2:16 in Panjabi 16 ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ ।
James 2:21 in Panjabi 21 ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ ?
James 4:6 in Panjabi 6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ।
James 4:10 in Panjabi 10 ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ