Luke 2:34 in Panjabi 34 ਤਦ ਸ਼ਿਮਉਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ ।
Other Translations King James Version (KJV) And Simeon blessed them, and said unto Mary his mother, Behold, this child is set for the fall and rising again of many in Israel; and for a sign which shall be spoken against;
American Standard Version (ASV) and Simeon blessed them, and said unto Mary his mother, Behold, this `child' is set for the falling and the rising of many in Israel; and for a sign which is spoken against;
Bible in Basic English (BBE) And Simeon gave them his blessing and said to Mary, his mother, See, this child will be the cause of the downfall and the lifting up of great numbers of people in Israel, and he will be a sign against which hard words will be said;
Darby English Bible (DBY) And Simeon blessed them, and said to Mary his mother, Lo, this [child] is set for the fall and rising up of many in Israel, and for a sign spoken against;
World English Bible (WEB) and Simeon blessed them, and said to Mary, his mother, "Behold, this child is set for the falling and the rising of many in Israel, and for a sign which is spoken against.
Young's Literal Translation (YLT) and Simeon blessed them, and said unto Mary his mother, `Lo, this `one' is set for the falling and rising again of many in Israel, and for a sign spoken against --
Cross Reference Genesis 14:19 in Panjabi 19 ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਂ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ ।
Genesis 47:7 in Panjabi 7 ਤਦ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਤੇ ਫ਼ਿਰਊਨ ਦੇ ਸਨਮੁਖ ਖੜ੍ਹਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ ।
Exodus 39:43 in Panjabi 43 ਮੂਸਾ ਨੇ ਇਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ । ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ ।
Leviticus 9:22 in Panjabi 22 ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ ।
Psalm 22:6 in Panjabi 6 ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ ।
Psalm 69:9 in Panjabi 9 ਕਿਉਂ ਜੋ ਤੇਰੇ ਘਰ ਦੀ ਗੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ ।
Isaiah 8:14 in Panjabi 14 ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਦੋਹਾਂ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ ।
Isaiah 8:18 in Panjabi 18 ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ ।
Hosea 14:9 in Panjabi 9 ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ ।
Matthew 11:19 in Panjabi 19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਯਾਰ । ਸੋ ਗਿਆਨ ਆਪਣੇ ਕੰਮਾਂ ਤੋਂ ਸੱਚਾ ਠਹਿਰਿਆ !
Matthew 12:46 in Panjabi 46 ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ ।
Matthew 21:44 in Panjabi 44 ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ ।
Matthew 26:65 in Panjabi 65 ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ ?
Matthew 27:40 in Panjabi 40 ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ !
Matthew 27:63 in Panjabi 63 ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ ।
John 3:20 in Panjabi 20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ । ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ ।
John 5:18 in Panjabi 18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ । ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ ।”
John 8:48 in Panjabi 48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ ।”
John 9:24 in Panjabi 24 ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ ।”
Acts 2:36 in Panjabi 36 ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ ।
Acts 3:15 in Panjabi 15 ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ ।
Acts 4:26 in Panjabi 26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਇਕੱਠੇ ਖੜੇ ਹੋਏ, ।
Acts 6:7 in Panjabi 7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ ।
Acts 9:1 in Panjabi 1 ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ ।
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 17:6 in Panjabi 6 ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ !
Acts 24:5 in Panjabi 5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।
Acts 28:22 in Panjabi 22 ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
Romans 9:32 in Panjabi 32 ਕਿਉਂ ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ । ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ ।
1 Corinthians 1:23 in Panjabi 23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ । ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ ।
2 Corinthians 2:15 in Panjabi 15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ ।
Hebrews 7:1 in Panjabi 1 ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਬਰਕਤ ਦਿੱਤੀ ।
Hebrews 7:7 in Panjabi 7 ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ ।
Hebrews 12:1 in Panjabi 1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ ।
1 Peter 2:7 in Panjabi 7 ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ