Luke 21:25 in Panjabi 25 ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ।
Other Translations King James Version (KJV) And there shall be signs in the sun, and in the moon, and in the stars; and upon the earth distress of nations, with perplexity; the sea and the waves roaring;
American Standard Version (ASV) And there shall be signs in sun and moon and stars; and upon the earth distress of nations, in perplexity for the roaring of the sea and the billows;
Bible in Basic English (BBE) And there will be signs in the sun and moon and stars; and on the earth, fear among the nations and doubt because of the loud noise of the sea and the waves;
Darby English Bible (DBY) And there shall be signs in sun and moon and stars, and upon the earth distress of nations in perplexity [at] the roar of the sea and rolling waves,
World English Bible (WEB) There will be signs in the sun, moon, and stars; and on the earth anxiety of nations, in perplexity for the roaring of the sea and the waves;
Young's Literal Translation (YLT) `And there shall be signs in sun, and moon, and stars, and on the land `is' distress of nations with perplexity, sea and billow roaring;
Cross Reference Psalm 46:3 in Panjabi 3 ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਸ ਦੇ ਵਧਣ ਦੇ ਕਾਰਨ ਥਰ ਥਰਾਉਣ । ਸਲਹ ।
Psalm 93:3 in Panjabi 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
Isaiah 5:30 in Panjabi 30 ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨੇਰਾ ਹੋ ਜਾਵੇਗਾ ।
Isaiah 13:10 in Panjabi 10 ਅਕਾਸ਼ ਦੇ ਤਾਰੇ ਅਤੇ ਉਹ ਦੀਆਂ ਖਿੱਤੀਆਂ ਆਪਣਾ ਚਾਨਣ ਨਾ ਦੇਣਗੀਆਂ, ਸੂਰਜ ਚੜ੍ਹਦਿਆਂ ਸਾਰ ਹਨੇਰਾ ਹੋ ਜਾਵੇਗਾ, ਅਤੇ ਚੰਦ ਆਪਣਾ ਪ੍ਰਕਾਸ਼ ਨਾ ਦੇਵੇਗਾ ।
Isaiah 13:13 in Panjabi 13 ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ ।
Isaiah 22:4 in Panjabi 4 ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ । ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ ।
Isaiah 24:23 in Panjabi 23 ਤਦ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ ।
Isaiah 51:15 in Panjabi 15 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਸਮੁੰਦਰ ਨੂੰ ਇਸ ਤਰ੍ਹਾਂ ਉਛਾਲਦਾ ਹਾਂ ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, - ਸੈਨਾਂ ਦਾ ਯਹੋਵਾਹ ਮੇਰਾ ਨਾਮ ਹੈ !
Jeremiah 4:23 in Panjabi 23 ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਞੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ ।
Ezekiel 32:7 in Panjabi 7 ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ । ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ ।
Daniel 12:1 in Panjabi 1 ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ ।
Joel 2:30 in Panjabi 30 ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅੱਗ ਅਤੇ ਧੂੰਏਂ ਦਾ ਥੰਮ੍ਹ ।
Amos 8:9 in Panjabi 9 ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨੇਰਾ ਕਰ ਦਿਆਂਗਾ ।
Micah 7:4 in Panjabi 4 ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ !
Matthew 24:29 in Panjabi 29 ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ ।
Matthew 27:45 in Panjabi 45 ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ ।
Mark 13:24 in Panjabi 24 ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ।
Mark 13:26 in Panjabi 26 ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ ।
Mark 15:33 in Panjabi 33 ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ ।
Acts 2:19 in Panjabi 19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਲਹੂ ਅਤੇ ਅੱਗ ਤੇ ਧੁੰਏਂ ਦੇ ਬੱਦਲ ਵਿਖਾਵਾਂਗਾ ।
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
Revelation 6:12 in Panjabi 12 ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।