Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
Other Translations King James Version (KJV) And take heed to yourselves, lest at any time your hearts be overcharged with surfeiting, and drunkenness, and cares of this life, and so that day come upon you unawares.
American Standard Version (ASV) But take heed to yourselves, lest haply your hearts be overcharged with surfeiting, and drunkenness, and cares of this life, and that day come on you suddenly as a snare:
Bible in Basic English (BBE) But give attention to yourselves, for fear that your hearts become over-full of the pleasures of food and wine, and the cares of this life, and that day may come on you suddenly, and take you as in a net:
Darby English Bible (DBY) But take heed to yourselves lest possibly your hearts be laden with surfeiting and drinking and cares of life, and that day come upon you suddenly unawares;
World English Bible (WEB) "So be careful, or your hearts will be loaded down with carousing, drunkenness, and cares of this life, and that day will come on you suddenly.
Young's Literal Translation (YLT) `And take heed to yourselves, lest your hearts may be weighed down with surfeiting, and drunkenness, and anxieties of life, and suddenly that day may come on you,
Cross Reference Leviticus 10:9 in Panjabi 9 “ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ । ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ ।
Deuteronomy 29:19 in Panjabi 19 ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ ।
1 Samuel 25:36 in Panjabi 36 ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ ।
Psalm 35:8 in Panjabi 8 ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ !
Proverbs 21:4 in Panjabi 4 ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ ।
Isaiah 28:1 in Panjabi 1 ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ !
Isaiah 28:7 in Panjabi 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ !
Isaiah 56:10 in Panjabi 10 ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ ।
Hosea 4:11 in Panjabi 11 ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ ।
Matthew 13:22 in Panjabi 22 ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁੱਝ ਵੀ ਫਲ ਨਹੀਂ ਦਿੰਦਾ ।
Matthew 24:39 in Panjabi 39 ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ ।
Mark 4:19 in Panjabi 19 ਅਤੇ ਦੁਨੀਆਂ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ ।
Mark 13:9 in Panjabi 9 ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ ।
Mark 13:35 in Panjabi 35 ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ ।
Luke 8:14 in Panjabi 14 ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ ।
Luke 10:41 in Panjabi 41 ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ ।
Luke 12:40 in Panjabi 40 ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ ।
Luke 12:45 in Panjabi 45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ ।
Luke 17:3 in Panjabi 3 ਸਾਵਧਾਨ ਰਹੋ ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ ।
Luke 21:8 in Panjabi 8 ਤਾਂ ਉਸ ਨੇ ਆਖਿਆ, ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ 'ਮੈਂ ਉਹੋ ਹਾਂ' ਅਤੇ 'ਉਹ ਸਮਾਂ ਨੇੜੇ ਹੈ' । ਉਨ੍ਹਾਂ ਦੇ ਮਗਰ ਨਾ ਲੱਗਣਾ ।
Romans 13:11 in Panjabi 11 ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ ।
1 Corinthians 5:11 in Panjabi 11 ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ ।
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
Galatians 5:20 in Panjabi 20 ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
Philippians 4:6 in Panjabi 6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ ।
1 Thessalonians 5:2 in Panjabi 2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ ।
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
Revelation 3:3 in Panjabi 3 ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ । ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ ।