Luke 22:32 in Panjabi 32 ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ ।
Other Translations King James Version (KJV) But I have prayed for thee, that thy faith fail not: and when thou art converted, strengthen thy brethren.
American Standard Version (ASV) but I made supplication for thee, that thy faith fail not; and do thou, when once thou hast turned again, establish thy brethren.
Bible in Basic English (BBE) But I have made prayer for you, that your faith may not go from you: and when you are turned again, make your brothers strong.
Darby English Bible (DBY) but *I* have besought for thee that thy faith fail not; and *thou*, when once thou hast been restored, confirm thy brethren.
World English Bible (WEB) but I prayed for you, that your faith wouldn't fail. You, when once you have turned again, establish your brothers{The word for "brothers" here may be also correctly translated "brothers and sisters" or "siblings."}."
Young's Literal Translation (YLT) and I besought for thee, that thy faith may not fail; and thou, when thou didst turn, strengthen thy brethren.'
Cross Reference Psalm 32:3 in Panjabi 3 ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
Psalm 51:12 in Panjabi 12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ ।
Zechariah 3:2 in Panjabi 2 ਤਦ ਯਹੋਵਾਹ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ ਤੈਨੂੰ ਝਿੜਕੇ ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ ?
Matthew 18:3 in Panjabi 3 ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਂਗੇ ।
Matthew 26:75 in Panjabi 75 ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ ।
Mark 14:72 in Panjabi 72 ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।
Mark 16:7 in Panjabi 7 ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ । ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ ।
Luke 8:13 in Panjabi 13 ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ ।
Luke 22:61 in Panjabi 61 ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ । ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ।
John 14:19 in Panjabi 19 ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ ।
John 17:9 in Panjabi 9 ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ ।
John 17:15 in Panjabi 15 ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Romans 5:9 in Panjabi 9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
Romans 8:34 in Panjabi 34 ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ । ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ ।
2 Corinthians 1:4 in Panjabi 4 ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ ।
1 Timothy 1:13 in Panjabi 13 ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ ।
2 Timothy 2:18 in Panjabi 18 ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ ।
Titus 1:1 in Panjabi 1 ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 12:12 in Panjabi 12 ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ ।
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
1 Peter 1:1 in Panjabi 1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
1 Peter 1:13 in Panjabi 13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ ।
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
2 Peter 1:10 in Panjabi 10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
2 Peter 3:17 in Panjabi 17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ ।
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
1 John 2:19 in Panjabi 19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ । ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ ।