Luke 23:2 in Panjabi 2 ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਲਗਾਨ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ ।
Other Translations King James Version (KJV) And they began to accuse him, saying, We found this fellow perverting the nation, and forbidding to give tribute to Caesar, saying that he himself is Christ a King.
American Standard Version (ASV) And they began to accuse him, saying, We found this man perverting our nation, and forbidding to give tribute to Caesar, and saying that he himself is Christ a king.
Bible in Basic English (BBE) And they made statements against him, saying, This man has to our knowledge been teaching our nation to do wrong, and not to make payment of taxes to Caesar, even saying that he himself is Christ, a king.
Darby English Bible (DBY) And they began to accuse him, saying, We have found this [man] perverting our nation, and forbidding to give tribute to Caesar, saying that he himself is Christ, a king.
World English Bible (WEB) They began to accuse him, saying, "We found this man perverting the nation, forbidding paying taxes to Caesar, and saying that he himself is Christ, a king."
Young's Literal Translation (YLT) and began to accuse him, saying, `This one we found perverting the nation, and forbidding to give tribute to Caesar, saying himself to be Christ a king.'
Cross Reference 1 Kings 18:17 in Panjabi 17 ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ ?
1 Kings 21:10 in Panjabi 10 ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ । ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ ।
Psalm 35:11 in Panjabi 11 ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋ ਓਹ ਗੱਲਾਂ ਪੁਛਦੇ ਹਨ ਜੋ ਮੈਂ ਨਹੀਂ ਜਾਣਦਾ ।
Psalm 62:4 in Panjabi 4 ਓਹ ਮਤਾ ਮਤਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ । ਸਲਹ ।
Psalm 64:3 in Panjabi 3 ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
Jeremiah 20:10 in Panjabi 10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ ! ਉਸ ਉੱਤੇ ਦੋਸ਼ ਲਾਓ ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ । ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ !
Jeremiah 37:13 in Panjabi 13 ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ !
Jeremiah 38:4 in Panjabi 4 ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
Amos 7:10 in Panjabi 10 ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਰਾਜਾ ਯਾਰਾਬੁਆਮ ਨੂੰ ਸੰਦੇਸ਼ ਭੇਜਿਆ, “ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਸਾਜ਼ਿਸ਼ ਕੀਤੀ ਹੈ, ਦੇਸ਼ ਉਸ ਦੇ ਸਾਰੇ ਬਚਨਾਂ ਨੂੰ ਨਹੀਂ ਝੱਲ ਸਕਦਾ,
Zechariah 11:8 in Panjabi 8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ ।
Matthew 17:27 in Panjabi 27 ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ ।
Matthew 22:21 in Panjabi 21 ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ । ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ ।
Matthew 26:59 in Panjabi 59 ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ ।
Mark 12:17 in Panjabi 17 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ ।
Mark 14:55 in Panjabi 55 ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ ।
Mark 14:61 in Panjabi 61 ਪਰ ਉਹ ਚੁੱਪ ਹੀ ਰਿਹਾ ਅਤੇ ਕੁੱਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ ?
Mark 15:3 in Panjabi 3 ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ ।
Luke 20:20 in Panjabi 20 ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ ।
Luke 22:69 in Panjabi 69 ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ ।
Luke 23:5 in Panjabi 5 ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ ।
Luke 23:14 in Panjabi 14 ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ ।
John 18:30 in Panjabi 30 ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ ।”
John 18:33 in Panjabi 33 ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ ? ”
John 19:12 in Panjabi 12 ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ । ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ ।”
Acts 16:20 in Panjabi 20 ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ ।
Acts 17:6 in Panjabi 6 ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ !
Acts 24:5 in Panjabi 5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।
Acts 24:13 in Panjabi 13 ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ ।
1 Peter 3:16 in Panjabi 16 ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ