Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Genesis 14:18 in Panjabi 18 ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਂ ਪਰਮੇਸ਼ੁਰ ਦਾ ਜਾਜਕ ਸੀ ।
Genesis 22:18 in Panjabi 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ ।
Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Leviticus 16:2 in Panjabi 2 ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, “ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ ।
Numbers 21:8 in Panjabi 8 ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ ।
Numbers 35:25 in Panjabi 25 ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ ।
Deuteronomy 18:15 in Panjabi 15 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ ।
Psalm 2:1 in Panjabi 1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ ?
Psalm 16:9 in Panjabi 9 ਇਸ ਕਰਕੇ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
Psalm 22:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ ?
Psalm 40:6 in Panjabi 6 ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਮੰਗੀਆਂ ।
Psalm 69:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ !
Psalm 72:1 in Panjabi 1 ਸੁਲੇਮਾਨ ਦਾ ਗੀਤ ਹੇ ਪਰਮੇਸ਼ੁਰ ਪਾਤਸ਼ਾਹ ਤੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ ।
Psalm 88:1 in Panjabi 1 ਗੀਤ; ਕੋਰਹ ਵੰਸੀਆਂ ਦਾ ਭਜਨ । ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ ।
Psalm 109:4 in Panjabi 4 ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ ।
Psalm 110:1 in Panjabi 1 ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੱਕ ਮੈਂ ਤੇਰੇ ਵਿਰੋਧੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ ।
Psalm 118:22 in Panjabi 22 ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰ ਹੋ ਗਿਆ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 28:16 in Panjabi 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ ।
Isaiah 40:1 in Panjabi 1 ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Isaiah 50:2 in Panjabi 2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ ।
Isaiah 52:13 in Panjabi 13 ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 33:14 in Panjabi 14 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
Ezekiel 17:22 in Panjabi 22 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਹਾੜ ਦੀ ਚੋਟੀ ਤੇ ਲਾਵਾਂਗਾ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Daniel 7:13 in Panjabi 13 ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਹ ਨੂੰ ਉਸ ਦੇ ਅੱਗੇ ਲਿਆਏ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Hosea 1:7 in Panjabi 7 ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ ।
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Amos 9:11 in Panjabi 11 ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
Micah 5:1 in Panjabi 1 ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ ।
Haggai 2:7 in Panjabi 7 ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 6:12 in Panjabi 12 ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ ।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Zechariah 11:8 in Panjabi 8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Zechariah 14:4 in Panjabi 4 ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਹਾੜ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਹਾੜ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਹਾੜ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 16:21 in Panjabi 21 ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ ।
Matthew 17:22 in Panjabi 22 ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ ।
Matthew 20:18 in Panjabi 18 ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ।
Matthew 26:54 in Panjabi 54 ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ ?
Matthew 26:56 in Panjabi 56 ਪਰ ਇਹ ਸੱਭੋ ਕੁੱਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ । ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ ।
Mark 8:31 in Panjabi 31 ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ ।
Mark 9:31 in Panjabi 31 ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ ।
Mark 10:33 in Panjabi 33 ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ ।
Luke 9:22 in Panjabi 22 ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ ।
Luke 9:44 in Panjabi 44 ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ ।
Luke 18:31 in Panjabi 31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁੱਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ ।
Luke 21:22 in Panjabi 22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ ।
Luke 22:37 in Panjabi 37 ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁੱਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ ।
Luke 24:6 in Panjabi 6 ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ । ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
Luke 24:26 in Panjabi 26 ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ ?
Luke 24:46 in Panjabi 46 ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ ।
John 3:14 in Panjabi 14 ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ ।
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
John 5:46 in Panjabi 46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ ।
John 16:4 in Panjabi 4 ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ । ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ ।
John 16:16 in Panjabi 16 “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ । ਉਸ ਤੋਂ ਕੁੱਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ ।”
John 17:11 in Panjabi 11 ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ । ਪਵਿੱਤਰ ਪਿਤਾ ! ਇਨ੍ਹਾਂ ਦੀ ਰੱਖਿਆ ਕਰੀਂ । ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ । ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ ।
John 19:24 in Panjabi 24 ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ । “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਕੱਪੜਿਆਂ ਤੇ ਪਰਚੀ ਸੁੱਟੀ ।” ਤਦ ਸਿਪਾਹੀ ਨੇ ਇਹ ਕੀਤਾ ।
Acts 3:18 in Panjabi 18 ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ ।
Acts 3:22 in Panjabi 22 ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ । ਜੋ ਕੁੱਝ ਉਹ ਤੁਹਾਨੂੰ ਆਖੇ, ਉਸ ਨੂੰ ਸੁਣੋ ।
Acts 7:37 in Panjabi 37 ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਜਿਹਾ ਇੱਕ ਨਬੀ ਖੜ੍ਹਾ ਕਰੇਗਾ ।
Acts 13:29 in Panjabi 29 ਅਤੇ ਜਦੋਂ ਉਹ ਸਭ ਕੁੱਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ ।
Acts 13:33 in Panjabi 33 ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ ।
Acts 17:2 in Panjabi 2 ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
1 Corinthians 15:3 in Panjabi 3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ ।
Hebrews 3:5 in Panjabi 5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ ।
Hebrews 7:1 in Panjabi 1 ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਬਰਕਤ ਦਿੱਤੀ ।
Hebrews 9:8 in Panjabi 8 ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ ।
Hebrews 10:1 in Panjabi 1 ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।