Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Other Translations King James Version (KJV) The Spirit of the Lord is upon me, because he hath anointed me to preach the gospel to the poor; he hath sent me to heal the brokenhearted, to preach deliverance to the captives, and recovering of sight to the blind, to set at liberty them that are bruised,
American Standard Version (ASV) The Spirit of the Lord is upon me, Because he anointed me to preach good tidings to the poor: He hath sent me to proclaim release to the captives, And recovering of sight to the blind, To set at liberty them that are bruised,
Bible in Basic English (BBE) The Spirit of the Lord is on me, because I am marked out by him to give good news to the poor; he has sent me to make well those who are broken-hearted; to say that the prisoners will be let go, and the blind will see, and to make the wounded free from their chains,
Darby English Bible (DBY) [The] Spirit of [the] Lord is upon me, because he has anointed me to preach glad tidings to [the] poor; he has sent me to preach to captives deliverance, and to [the] blind sight, to send forth [the] crushed delivered,
World English Bible (WEB) "The Spirit of the Lord is on me, Because he has anointed me to preach good news to the poor. He has sent me to heal the brokenhearted, To proclaim release to the captives, Recovering of sight to the blind, To deliver those who are crushed,
Young's Literal Translation (YLT) `The Spirit of the Lord `is' upon me, Because He did anoint me; To proclaim good news to the poor, Sent me to heal the broken of heart, To proclaim to captives deliverance, And to blind receiving of sight, To send away the bruised with deliverance,
Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
2 Chronicles 34:27 in Panjabi 27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
Psalm 2:2 in Panjabi 2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 34:18 in Panjabi 18 ਯਹੋਵਾਹ ਟੁੱਟੇ ਦਿੱਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ ।
Psalm 45:7 in Panjabi 7 ਤੂੰ ਧਰਮ ਦੇ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Psalm 51:17 in Panjabi 17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ ।
Psalm 102:20 in Panjabi 20 ਕਿ ਗ਼ੁਲਾਮ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
Psalm 107:10 in Panjabi 10 ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
Psalm 146:7 in Panjabi 7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ ।
Psalm 147:3 in Panjabi 3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨਦਾ ਹੈ ।
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 29:18 in Panjabi 18 ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,
Isaiah 32:3 in Panjabi 3 ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ ।
Isaiah 35:5 in Panjabi 5 ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲਿਆਂ ਦੇ ਕੰਨ ਖੁੱਲ੍ਹ ਜਾਣਗੇ ।
Isaiah 42:7 in Panjabi 7 ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰਕੈਦਖਾਨੇ ਵਿੱਚੋਂ ਕੱਢੇਂ ।
Isaiah 42:16 in Panjabi 16 ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ । ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ । ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ ।
Isaiah 45:13 in Panjabi 13 ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Isaiah 49:9 in Panjabi 9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ । ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ ।
Isaiah 49:24 in Panjabi 24 ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ ?
Isaiah 50:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ ।
Isaiah 52:2 in Panjabi 2 ਹੇ ਯਰੂਸ਼ਲਮ ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ !
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 59:21 in Panjabi 21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Ezekiel 9:4 in Panjabi 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Zephaniah 3:12 in Panjabi 12 ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ ।
Zechariah 9:11 in Panjabi 11 ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ ।
Zechariah 11:11 in Panjabi 11 ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 4:16 in Panjabi 16 ਜਿਹੜੇ ਲੋਕ ਅੰਧਕਾਰ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ ।
Matthew 5:3 in Panjabi 3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 9:27 in Panjabi 27 ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ !
Matthew 11:5 in Panjabi 5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Matthew 12:20 in Panjabi 20 ਉਹ ਮਿੱਧੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਧੁਖਦੀ ਹੋਈ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,
Luke 6:20 in Panjabi 20 ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ ।
Luke 7:22 in Panjabi 22 ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁੱਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
John 1:41 in Panjabi 41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ ।” “ਮਸੀਹ” ਮਤਲਬ “ਮਸੀਹਾ”
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
John 12:46 in Panjabi 46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ ।
Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
Colossians 1:13 in Panjabi 13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ ।
1 Thessalonians 5:5 in Panjabi 5 ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ । ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
1 John 2:8 in Panjabi 8 ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ ।