Luke 6:22 in Panjabi 22 ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ ।
Other Translations King James Version (KJV) Blessed are ye, when men shall hate you, and when they shall separate you from their company, and shall reproach you, and cast out your name as evil, for the Son of man's sake.
American Standard Version (ASV) Blessed are ye, when men shall hate you, and when they shall separate you `from their company', and reproach you, and cast out your name as evil, for the Son of man's sake.
Bible in Basic English (BBE) Happy are you, when men have hate for you, and put you away from among them and say angry words to you, turning away in disgust at your name, because of the Son of man.
Darby English Bible (DBY) Blessed are ye when men shall hate you, and when they shall separate you [from them], and shall reproach [you], and cast out your name as wicked, for the Son of man's sake:
World English Bible (WEB) Blessed are you when men shall hate you, and when they shall exclude and mock you, and throw out your name as evil, for the Son of Man's sake.
Young's Literal Translation (YLT) `Happy are ye when men shall hate you, and when they shall separate you, and shall reproach, and shall cast forth your name as evil, for the Son of Man's sake --
Cross Reference Isaiah 65:5 in Panjabi 5 ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ । ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ !
Isaiah 66:5 in Panjabi 5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ ।
Matthew 5:10 in Panjabi 10 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 10:18 in Panjabi 18 ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ ।
Matthew 10:22 in Panjabi 22 ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ ।
Matthew 10:39 in Panjabi 39 ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ ।
Mark 13:9 in Panjabi 9 ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ ।
Luke 20:15 in Panjabi 15 ਤਦ ਉਨ੍ਹਾਂ ਨੇ ਉਸ ਨੂੰ ਬਾਗ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ । ਹੁਣ ਬਾਗ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ ?
Luke 21:17 in Panjabi 17 ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ।
John 7:7 in Panjabi 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
John 9:22 in Panjabi 22 ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ । ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ ।
John 9:34 in Panjabi 34 ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ । ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ ? ” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ ।
John 12:42 in Panjabi 42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ । ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ । ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ ।
John 15:18 in Panjabi 18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ ।
John 16:2 in Panjabi 2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ ।
John 17:14 in Panjabi 14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ । ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ ।
Acts 9:16 in Panjabi 16 ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ ।
Acts 22:22 in Panjabi 22 ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ !
Acts 24:5 in Panjabi 5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।
1 Corinthians 4:10 in Panjabi 10 ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ । ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ । ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
Philippians 1:28 in Panjabi 28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ ।
1 Thessalonians 2:14 in Panjabi 14 ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ ।
2 Timothy 3:11 in Panjabi 11 ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁੱਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ ।
1 Peter 2:19 in Panjabi 19 ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l
1 Peter 3:14 in Panjabi 14 ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
1 Peter 4:12 in Panjabi 12 ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ