Luke 6:45 in Panjabi 45 ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ ।
Other Translations King James Version (KJV) A good man out of the good treasure of his heart bringeth forth that which is good; and an evil man out of the evil treasure of his heart bringeth forth that which is evil: for of the abundance of the heart his mouth speaketh.
American Standard Version (ASV) The good man out of the good treasure of his heart bringeth forth that which is good; and the evil `man' out of the evil `treasure' bringeth forth that which is evil: for out of the abundance of the heart his mouth speaketh.
Bible in Basic English (BBE) The good man, out of the good store of his heart, gives good things; and the evil man, out of his evil store, gives evil: for out of the full store of the heart come the words of the mouth.
Darby English Bible (DBY) The good man, out of the good treasure of his heart, brings forth good; and the wicked [man] out of the wicked, brings forth what is wicked: for out of the abundance of the heart his mouth speaks.
World English Bible (WEB) The good man out of the good treasure of his heart brings out that which is good, and the evil man out of the evil treasure of his heart brings out that which is evil, for out of the abundance of the heart, his mouth speaks.
Young's Literal Translation (YLT) `The good man out of the good treasure of his heart doth bring forth that which `is' good; and the evil man out of the evil treasure of his heart doth bring forth that which `is' evil; for out of the abounding of the heart doth his mouth speak.
Cross Reference Psalm 12:2 in Panjabi 2 ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ ।
Psalm 37:30 in Panjabi 30 ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਰਸਨਾ ਨਿਆਂ ਦੀ ਗੱਲ ਕਰਦੀ ਹੈ ।
Psalm 40:8 in Panjabi 8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ ।
Psalm 41:6 in Panjabi 6 ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਵੇਂ ਗੱਪਾਂ ਮਾਰਦਾ ਹੈ । ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ ।
Psalm 52:2 in Panjabi 2 ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ !
Psalm 59:7 in Panjabi 7 ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ ?
Psalm 59:12 in Panjabi 12 ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ !
Psalm 64:3 in Panjabi 3 ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
Psalm 71:15 in Panjabi 15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ ।
Psalm 140:5 in Panjabi 5 ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ । ਸਲਹ ।
Proverbs 4:23 in Panjabi 23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ !
Proverbs 10:20 in Panjabi 20 ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ ।
Proverbs 12:18 in Panjabi 18 ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ ।
Proverbs 15:23 in Panjabi 23 ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ ।
Proverbs 22:17 in Panjabi 17 ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,
Jeremiah 9:2 in Panjabi 2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਉਹ ਬੇਈਮਾਨਾਂ ਦੀ ਟੋਲੀ ਹਨ ।
Matthew 12:34 in Panjabi 34 ਹੇ ਸੱਪਾਂ ਦੇ ਬੱਚਿਓ ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ ।
John 7:38 in Panjabi 38 ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ ।”
Acts 5:3 in Panjabi 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?
Acts 8:19 in Panjabi 19 ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ ।
Romans 3:13 in Panjabi 13 ਉਹਨਾਂ ਦਾ ਮੂੰਹ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀ ਸੱਪਾਂ ਦਾ ਜ਼ਹਿਰ ਹੈ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Ephesians 4:29 in Panjabi 29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ !
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Ephesians 5:19 in Panjabi 19 ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ ।
Colossians 3:16 in Panjabi 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ ।
Colossians 4:6 in Panjabi 6 ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
James 3:5 in Panjabi 5 ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ !
Jude 1:15 in Panjabi 15 ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ ।