Luke 6:48 in Panjabi 48 ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ ।
Other Translations King James Version (KJV) He is like a man which built an house, and digged deep, and laid the foundation on a rock: and when the flood arose, the stream beat vehemently upon that house, and could not shake it: for it was founded upon a rock.
American Standard Version (ASV) he is like a man building a house, who digged and went deep, and laid a foundation upon the rock: and when a flood arose, the stream brake against that house, and could not shake it: because it had been well builded.
Bible in Basic English (BBE) He is like a man building a house, who went deep and put the base of it on a rock; and when the water came up and the river was driving against that house, it was not moved, because the building was good.
Darby English Bible (DBY) He is like a man building a house, who dug and went deep, and laid a foundation on the rock; but a great rain coming, the stream broke upon that house, and could not shake it, for it had been founded on the rock.
World English Bible (WEB) He is like a man building a house, who dug and went deep, and laid a foundation on the rock. When a flood arose, the stream broke against that house, and could not shake it, because it was founded on the rock.
Young's Literal Translation (YLT) he is like to a man building a house, who did dig, and deepen, and laid a foundation upon the rock, and a flood having come, the stream broke forth on that house, and was not able to shake it, for it had been founded upon the rock.
Cross Reference Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Deuteronomy 32:18 in Panjabi 18 ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ ।
Deuteronomy 32:31 in Panjabi 31 ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ, ਭਾਵੇਂ ਸਾਡੇ ਵੈਰੀ ਹੀ ਨਿਆਂ ਕਰਨ ।
1 Samuel 2:2 in Panjabi 2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ ।
2 Samuel 22:2 in Panjabi 2 ਉਹ ਨੇ ਆਖਿਆ, ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ !
2 Samuel 22:5 in Panjabi 5 ਮੌਤ ਦੀਆਂ ਲਹਿਰਾ ਨੇ ਮੈਨੂੰ ਘੇਰ ਲਿਆ, ਬੇਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ ।
2 Samuel 22:32 in Panjabi 32 ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ ? ਅਤੇ ਸਾਡੇ ਪਰਮੇਸ਼ੁਰ ਤੋਂ ਇਲਾਵਾ ਹੋਰ ਕਿਹੜੀ ਚੱਟਾਨ ਹੈ ?
2 Samuel 22:47 in Panjabi 47 ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚਟਾਨ ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚਟਾਨ ਹੈ ਬਜ਼ੁਰਗੀ ਹੋਵੇ !
2 Samuel 23:3 in Panjabi 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
Psalm 32:6 in Panjabi 6 ਇਸ ਕਰਕੇ ਹਰ ਇੱਕ ਸੰਤ ਤੇਰੇ ਮਿਲ ਜਾਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 62:2 in Panjabi 2 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ ।
Psalm 93:3 in Panjabi 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
Psalm 95:1 in Panjabi 1 ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ !
Psalm 125:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ !
Proverbs 10:25 in Panjabi 25 ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ ।
Isaiah 26:4 in Panjabi 4 ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ ।
Isaiah 28:16 in Panjabi 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ ।
Isaiah 59:19 in Panjabi 19 ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਜਿਸ ਨੂੰ ਯਹੋਵਾਹ ਦਾ ਸਾਹ ਰੋੜ੍ਹ ਕੇ ਲੈ ਜਾਂਦਾ ਹੈ ।
Nahum 1:8 in Panjabi 8 ਪਰ ਉੱਛਲਦੇ ਹੜ੍ਹ ਨਾਲ ਉਹ ਉਸ ਸਥਾਨ ਦਾ ਪੂਰਾ ਅੰਤ ਕਰ ਦੇਵੇਗਾ ਅਤੇ ਹਨੇਰੇ ਵਿੱਚ ਆਪਣੇ ਵੈਰੀਆਂ ਦਾ ਪਿੱਛਾ ਕਰੇਗਾ ।
Matthew 7:25 in Panjabi 25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ ।
John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Romans 8:35 in Panjabi 35 ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ ?
1 Corinthians 3:10 in Panjabi 10 ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ । ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ ।
1 Corinthians 15:55 in Panjabi 55 ਹੇ ਮੌਤ, ਤੇਰੀ ਫਤਹ ਕਿੱਥੇ ਹੈ ? ਹੇ ਮੌਤ, ਤੇਰਾ ਡੰਗ ਕਿੱਥੇ ਹੈ ? ।
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
1 Peter 2:4 in Panjabi 4 ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l
2 Peter 1:10 in Panjabi 10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
1 John 2:28 in Panjabi 28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ ।
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।
Revelation 6:14 in Panjabi 14 ਅਤੇ ਅਕਾਸ਼ ਲਪੇਟਵੀਂ ਪੋਥੀ ਵਾਂਗੂੰ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ - ਆਪਣੇ ਸਥਾਨ ਤੋਂ ਹਿੱਲ ਗਿਆ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।