Luke 8:13 in Panjabi 13 ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ ।
Other Translations King James Version (KJV) They on the rock are they, which, when they hear, receive the word with joy; and these have no root, which for a while believe, and in time of temptation fall away.
American Standard Version (ASV) And those on the rock `are' they who, when they have heard, receive the word with joy; and these have no root, who for a while believe, and in time of temptation fall away.
Bible in Basic English (BBE) And those on the rock are those who with joy give hearing to the word; but having no root, they have faith for a time, and when the test comes they give up.
Darby English Bible (DBY) But those upon the rock, those who when they hear receive the word with joy; and these have no root, who believe for a time, and in time of trial fall away.
World English Bible (WEB) Those on the rock are they who, when they hear, receive the word with joy; but these have no root, who believe for a while, then fall away in time of temptation.
Young's Literal Translation (YLT) `And those upon the rock: They who, when they may hear, with joy do receive the word, and these have no root, who for a time believe, and in time of temptation fall away.
Cross Reference Job 19:28 in Panjabi 28 ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,
Psalm 106:12 in Panjabi 12 ਉਨ੍ਹਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ ।
Proverbs 12:3 in Panjabi 3 ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ ।
Proverbs 12:12 in Panjabi 12 ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ ।
Isaiah 58:2 in Panjabi 2 ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ ।
Ezekiel 33:32 in Panjabi 32 ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਬਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ ।
Hosea 6:4 in Panjabi 4 ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ ।
Matthew 13:20 in Panjabi 20 ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ ।
Mark 4:16 in Panjabi 16 ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ ।
Mark 6:20 in Panjabi 20 ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ ।
Luke 22:31 in Panjabi 31 ਹੇ ਸ਼ਮਊਨ, ਸ਼ਮਊਨ ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ ।
John 2:23 in Panjabi 23 ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ ।
John 5:35 in Panjabi 35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁੱਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ ।
John 8:30 in Panjabi 30 ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ।
John 12:42 in Panjabi 42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ । ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ । ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ ।
John 15:2 in Panjabi 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
John 15:6 in Panjabi 6 ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ । ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ ।
Acts 8:13 in Panjabi 13 ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ ।
1 Corinthians 13:2 in Panjabi 2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁੱਝ ਵੀ ਨਹੀਂ ।
1 Corinthians 15:2 in Panjabi 2 ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ ।
Galatians 3:1 in Panjabi 1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ ?
Galatians 3:4 in Panjabi 4 ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ ? ਕਦੇ ਨਹੀਂ !
Galatians 4:15 in Panjabi 15 ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ
Ephesians 3:17 in Panjabi 17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
Colossians 2:7 in Panjabi 7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ ।
1 Thessalonians 3:5 in Panjabi 5 ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ ।
1 Timothy 1:19 in Panjabi 19 ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ ।
2 Timothy 2:18 in Panjabi 18 ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ ।
Hebrews 10:39 in Panjabi 39 ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ ।
James 2:26 in Panjabi 26 ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ ।
2 Peter 2:20 in Panjabi 20 ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ ।
2 Peter 2:22 in Panjabi 22 ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ ।
1 John 2:19 in Panjabi 19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ । ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ ।
Jude 1:12 in Panjabi 12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ । ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ । ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ ।