Luke 9:26 in Panjabi 26 ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ l
Other Translations King James Version (KJV) For whosoever shall be ashamed of me and of my words, of him shall the Son of man be ashamed, when he shall come in his own glory, and in his Father's, and of the holy angels.
American Standard Version (ASV) For whosoever shall be ashamed of me and of my words, of him shall the Son of man be ashamed, when he cometh in his own glory, and `the glory' of the Father, and of the holy angels.
Bible in Basic English (BBE) For if any man has a feeling of shame because of me or of my words, the Son of man will have shame because of him when he comes in his glory and the glory of the Father and of the holy angels.
Darby English Bible (DBY) For whosoever shall have been ashamed of me and of my words, of him will the Son of man be ashamed when he shall come in his glory, and [in that] of the Father, and of the holy angels.
World English Bible (WEB) For whoever will be ashamed of me and of my words, of him will the Son of Man be ashamed, when he comes in his glory, and the glory of the Father, and of the holy angels.
Young's Literal Translation (YLT) `For whoever may be ashamed of me, and of my words, of this one shall the Son of Man be ashamed, when he may come in his glory, and the Father's, and the holy messengers';
Cross Reference Psalm 22:6 in Panjabi 6 ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ ।
Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Daniel 7:10 in Panjabi 10 ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ । ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ ।
Matthew 7:22 in Panjabi 22 ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ ! ਹੇ ਪ੍ਰਭੂ ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ ਕੰਮ ਨਹੀਂ ਕੀਤੇ ?
Matthew 10:32 in Panjabi 32 ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ ।
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Matthew 24:30 in Panjabi 30 ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Matthew 26:64 in Panjabi 64 ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ ।
Mark 8:38 in Panjabi 38 ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ ।
Luke 12:8 in Panjabi 8 ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ ।
Luke 13:25 in Panjabi 25 ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ ।
John 5:44 in Panjabi 44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ?
John 12:43 in Panjabi 43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ ।
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
2 Corinthians 12:10 in Panjabi 10 ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ ।
Galatians 6:14 in Panjabi 14 ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
2 Timothy 1:12 in Panjabi 12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ ।
2 Timothy 2:12 in Panjabi 12 ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ ।
Hebrews 11:26 in Panjabi 26 ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ ।
Hebrews 13:13 in Panjabi 13 ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ ।
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Jude 1:14 in Panjabi 14 ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 3:5 in Panjabi 5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।