Malachi 1:14 in Panjabi 14 ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ !
Other Translations King James Version (KJV) But cursed be the deceiver, which hath in his flock a male, and voweth, and sacrificeth unto the LORD a corrupt thing: for I am a great King, saith the LORD of hosts, and my name is dreadful among the heathen.
American Standard Version (ASV) But cursed be the deceiver, who hath in his flock a male, and voweth, and sacrificeth unto the Lord a blemished thing; for I am a great King, saith Jehovah of hosts, and my name is terrible among the Gentiles.
Bible in Basic English (BBE) A curse on the false man who has a male in his flock, and takes his oath, and gives to the Lord a damaged thing: for I am a great King, says the Lord of armies, and my name is to be feared among the Gentiles.
Darby English Bible (DBY) Yea, cursed be the deceiver, who hath in his flock a male, and voweth and sacrificeth unto the Lord a corrupt thing; for I am a great King, saith Jehovah of hosts, and my name is terrible among the nations.
World English Bible (WEB) "But the deceiver is cursed, who has in his flock a male, and vows, and sacrifices to the Lord a blemished thing; for I am a great King," says Yahweh of hosts, "and my name is awesome among the nations."
Young's Literal Translation (YLT) And cursed `is' a deceiver, who hath in his drove a male, And is vowing, and is sacrificing a marred thing to the Lord, For a great king `am' I, said Jehovah of Hosts, And My name `is' revered among nations!
Cross Reference Genesis 27:12 in Panjabi 12 ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ ।
Leviticus 22:18 in Panjabi 18 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,
Deuteronomy 28:58 in Panjabi 58 ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,
Joshua 7:11 in Panjabi 11 ਇਸਰਾਏਲ ਨੇ ਪਾਪ ਕੀਤਾ ਹੈ । ਹਾਂ, ਉਹਨਾਂ ਨੇ ਮੇਰੇ ਨੇਮ ਦਾ ਜਿਸ ਦਾ ਉਹਨਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ । ਹਾਂ, ਉਹਨਾਂ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ, ਚੋਰੀ ਕਰ ਲਈਆਂ ਹਨ, ਧੋਖਾ ਵੀ ਕੀਤਾ ਹੈ ਅਤੇ ਆਪਣੇ ਸਮਾਨ ਵਿੱਚ ਰਲਾ ਲਈਆਂ ਹਨ ।
Psalm 47:2 in Panjabi 2 ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ !
Psalm 48:2 in Panjabi 2 ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ ।
Psalm 68:35 in Panjabi 35 ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ । ਪਰਮੇਸ਼ੁਰ ਮੁਬਾਰਕ ਹੋਵੇ ! ।
Psalm 76:12 in Panjabi 12 ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ ।
Psalm 95:3 in Panjabi 3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
Ecclesiastes 5:4 in Panjabi 4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ । ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Jeremiah 48:10 in Panjabi 10 ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ ! ।
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Daniel 9:4 in Panjabi 4 ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ ।
Zechariah 14:9 in Panjabi 9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ ।
Malachi 1:8 in Panjabi 8 ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ “ਕੁੱਝ ਬੁਰਿਆਈ ਨਹੀਂ,” ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁੱਝ ਬੁਰਿਆਈ ਨਹੀਂ !” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 3:9 in Panjabi 9 ਤੁਸੀਂ ਸਰਾਪੀਆਂ ਦੇ ਸਰਾਪੀ ਹੋਏ ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ ।
Matthew 5:35 in Panjabi 35 ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ ।
Matthew 24:51 in Panjabi 51 ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ । ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।
Mark 12:41 in Panjabi 41 ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁੱਝ ਪਾਇਆ ।
Mark 14:8 in Panjabi 8 ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ । ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ ।
Luke 12:1 in Panjabi 1 ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ ।
Luke 12:46 in Panjabi 46 ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ ।
Acts 5:1 in Panjabi 1 ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ ।
2 Corinthians 8:12 in Panjabi 12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ ।
1 Timothy 6:15 in Panjabi 15 ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ ।
Hebrews 12:29 in Panjabi 29 ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ ।
Revelation 15:4 in Panjabi 4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ !
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।