Malachi 1:2 in Panjabi 2 ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ । ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨੂੰ ਪਿਆਰ ਕੀਤਾ
Other Translations King James Version (KJV) I have loved you, saith the LORD. Yet ye say, Wherein hast thou loved us? Was not Esau Jacob's brother? saith the LORD: yet I loved Jacob,
American Standard Version (ASV) I have loved you, saith Jehovah. Yet ye say, Wherein hast thou loved us? Was not Esau Jacob's brother, saith Jehovah: yet I loved Jacob;
Bible in Basic English (BBE) You have been loved by me, says the Lord. But you say, Where was your love for us? Was not Esau Jacob's brother? says the Lord: but Jacob was loved by me,
Darby English Bible (DBY) I have loved you, saith Jehovah; but ye say, Wherein hast thou loved us? Was not Esau Jacob's brother? saith Jehovah, and I loved Jacob,
World English Bible (WEB) "I have loved you," says Yahweh. Yet you say, "How have you loved us?" "Wasn't Esau Jacob's brother?" says Yahweh, "Yet I loved Jacob;
Young's Literal Translation (YLT) I have loved you, said Jehovah, And ye have said, `In what hast Thou loved us?'
Cross Reference Genesis 25:23 in Panjabi 23 ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ ।
Genesis 27:27 in Panjabi 27 ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ । ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ ।
Genesis 27:33 in Panjabi 33 ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ ।
Genesis 28:3 in Panjabi 3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ ।
Genesis 28:13 in Panjabi 13 ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ ।
Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
Genesis 48:4 in Panjabi 4 ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ।
Deuteronomy 4:37 in Panjabi 37 ਕਿਉਂਕਿ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
Deuteronomy 7:6 in Panjabi 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
Deuteronomy 10:15 in Panjabi 15 ਸਿਰਫ਼ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ ।
Deuteronomy 32:8 in Panjabi 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 43:4 in Panjabi 4 ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਮਾਨ ਹੈ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ ।
Jeremiah 2:5 in Panjabi 5 ਯਹੋਵਾਹ ਐਉਂ ਆਖਦਾ ਹੈ,- ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ ?
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 31:3 in Panjabi 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿਚਿਆ ਹੈ ।
Malachi 1:6 in Panjabi 6 ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ । ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ ?
Malachi 2:17 in Panjabi 17 ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ ?
Malachi 3:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ । ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ ?
Malachi 3:13 in Panjabi 13 ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ ?
Luke 10:29 in Panjabi 29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ ?
Romans 9:10 in Panjabi 10 ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ ।
Romans 11:28 in Panjabi 28 ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ ।