Malachi 1:3 in Panjabi 3 ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ ।
Other Translations King James Version (KJV) And I hated Esau, and laid his mountains and his heritage waste for the dragons of the wilderness.
American Standard Version (ASV) but Esau I hated, and made his mountains a desolation, and `gave' his heritage to the jackals of the wilderness.
Bible in Basic English (BBE) And Esau was hated, and I sent destruction on his mountains, and gave his heritage to the beasts of the waste land.
Darby English Bible (DBY) and I hated Esau; and made his mountains a desolation, and [gave] his inheritance to the jackals of the wilderness.
World English Bible (WEB) but Esau I hated, and made his mountains a desolation, and gave his heritage to the jackals of the wilderness."
Young's Literal Translation (YLT) Is not Esau Jacob's brother? -- an affirmation of Jehovah, And I love Jacob, and Esau I have hated, And I make his mountains a desolation, And his inheritance for dragons of a wilderness.
Cross Reference Genesis 29:30 in Panjabi 30 ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ ।
Deuteronomy 21:15 in Panjabi 15 ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਜੇਠਾ ਪੁੱਤਰ ਘਿਣਾਉਣੀ ਦਾ ਹੋਵੇ,
Isaiah 13:21 in Panjabi 21 ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰ-ਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ ।
Isaiah 34:9 in Panjabi 9 ਉਹ ਦੀਆਂ ਨਦੀਆਂ ਰਾਲ ਬਣ ਜਾਣਗੀਆਂ, ਉਹ ਦੀ ਖ਼ਾਕ, ਗੰਧਕ, ਅਤੇ ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ ।
Isaiah 35:7 in Panjabi 7 ਤਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜਮੀਨ ਪਾਣੀ ਦੇ ਸੁੰਬ । ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ ।
Jeremiah 9:11 in Panjabi 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿਦੜਾਂ ਦੀ ਖੋਹ ਬਣਾ ਦਿਆਂਗਾ । ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ ।
Jeremiah 49:10 in Panjabi 10 ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁੱਕਾ ਸੱਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ ।
Jeremiah 49:16 in Panjabi 16 ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ ।
Jeremiah 51:37 in Panjabi 37 ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ ।
Ezekiel 25:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੀਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ ।
Ezekiel 35:3 in Panjabi 3 ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸ਼ਈਰ ਪਹਾੜ ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਡਰ ਦਾ ਕਾਰਨ ਬਣਾਵਾਂਗਾ ।
Ezekiel 35:7 in Panjabi 7 ਇਸ ਤਰ੍ਹਾਂ ਮੈਂ ਸ਼ਈਰ ਪਹਾੜ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ । ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ ।
Ezekiel 36:3 in Panjabi 3 ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖਬਰ ਹੋ ।
Ezekiel 36:7 in Panjabi 7 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ ।
Ezekiel 36:9 in Panjabi 9 ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ ।
Ezekiel 36:14 in Panjabi 14 ਇਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Joel 3:19 in Panjabi 19 ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ ।
Obadiah 1:10 in Panjabi 10 ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ਼ ਹੋ ਜਾਵੇਂਗਾ ।
Obadiah 1:18 in Panjabi 18 ਤਦ ਯਾਕੂਬ ਦਾ ਘਰਾਣਾ ਅੱਗ, ਯੂਸੁਫ਼ ਦਾ ਘਰਾਣਾ ਲੰਬ ਅਤੇ ਏਸਾਓ ਦਾ ਘਰਾਣਾ ਘਾਹ-ਫੂਸ ਵਰਗਾ ਹੋਵੇਗਾ । ਉਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ ।
Luke 14:26 in Panjabi 26 ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ ।