Malachi 1:6 in Panjabi 6 ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ । ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ ?
Other Translations King James Version (KJV) A son honoureth his father, and a servant his master: if then I be a father, where is mine honour? and if I be a master, where is my fear? saith the LORD of hosts unto you, O priests, that despise my name. And ye say, Wherein have we despised thy name?
American Standard Version (ASV) A son honoreth his father, and a servant his master: if then I am a father, where is mine honor? and if I am a master, where is my fear? saith Jehovah of hosts unto you, O priests, that despise my name. And ye say, Wherein have we despised thy name?
Bible in Basic English (BBE) A son gives honour to his father, and a servant has fear of his master: if then I am a father, where is my honour? and if I am a master, where is the fear of me? says the Lord of armies to you, O priests, who give no value to my name. And you say, How have we not given value to your name?
Darby English Bible (DBY) A son honoureth [his] father, and a servant his master: if then I be a father, where is mine honour? and if I be a master, where is my fear? saith Jehovah of hosts unto you, priests, that despise my name. But ye say, Wherein have we despised thy name?
World English Bible (WEB) "A son honors his father, and a servant his master. If I am a father, then where is my honor? And if I am a master, where is the respect due me? Says Yahweh of Hosts to you, priests, who despise my name. You say, 'How have we despised your name?'
Young's Literal Translation (YLT) A son honoureth a father, and a servant his master. And if I `am' a father, where `is' Mine honour? And if I `am' a master, where `is' My fear? Said Jehovah of Hosts to you, O priests, despising My name! And ye have said: `In what have we despised Thy name?'
Cross Reference Exodus 4:22 in Panjabi 22 ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਜੇਠਾ ਪੁੱਤਰ ਹੈ । ”
Exodus 20:12 in Panjabi 12 ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ ।
Leviticus 19:3 in Panjabi 3 ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ । ਤੁਸੀਂ ਮੇਰੇ ਸਬਤਾਂ ਨੂੰ ਮੰਨਣਾ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Deuteronomy 5:16 in Panjabi 16 ਤੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ ।
1 Samuel 2:28 in Panjabi 28 ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਂਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ ?
Proverbs 30:11 in Panjabi 11 ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ ।
Proverbs 30:17 in Panjabi 17 ਜਿਹੜੀ ਅੱਖ ਪਿਉ ਦਾ ਮਖੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ ।
Isaiah 1:2 in Panjabi 2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਆਕੀ ਹੋ ਗਏ ।
Isaiah 64:8 in Panjabi 8 ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ ।
Jeremiah 2:21 in Panjabi 21 ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ । ਜੋ ਸਰਾਸਰ ਖਾਲਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ ?
Jeremiah 5:30 in Panjabi 30 ਇੱਕ ਅਚਰਜ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ,
Jeremiah 23:11 in Panjabi 11 ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ ।
Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ ।
Ezekiel 22:26 in Panjabi 26 ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁੱਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ ।
Hosea 4:6 in Panjabi 6 ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ਼ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ ।
Hosea 5:1 in Panjabi 1 ਹੇ ਜਾਜਕੋ, ਇਹ ਨਾ ਸੁਣੋ ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ ।
Hosea 12:8 in Panjabi 8 ਅਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ, ਨਾ ਪਾਉਣਗੇ ।
Malachi 2:8 in Panjabi 8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 2:14 in Panjabi 14 ਤੁਸੀਂ ਆਖਦੇ ਹੋ, ਕਿਉਂ ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ ।
Malachi 3:7 in Panjabi 7 ਆਪਣੇ ਪਿਉ-ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ । ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ ?
Malachi 3:13 in Panjabi 13 ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ ?
Matthew 6:9 in Panjabi 9 ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
Matthew 6:14 in Panjabi 14 ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ ।
Matthew 7:21 in Panjabi 21 ਹਰ ਕੋਈ ਮੈਨੂੰ ਪ੍ਰਭੂ ! ਪ੍ਰਭੂ ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ ।
Matthew 15:4 in Panjabi 4 ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ ।
Matthew 15:6 in Panjabi 6 ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ ।
Matthew 19:19 in Panjabi 19 ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ ।
Mark 7:10 in Panjabi 10 ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ ।
Mark 10:19 in Panjabi 19 ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ ।
Luke 6:36 in Panjabi 36 ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ ।
Luke 6:46 in Panjabi 46 ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ ?
Luke 10:29 in Panjabi 29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ ?
Luke 18:20 in Panjabi 20 ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ ।
John 13:13 in Panjabi 13 ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ ।
Ephesians 6:2 in Panjabi 2 ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ ।
1 Timothy 6:1 in Panjabi 1 ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ ।
Titus 2:9 in Panjabi 9 ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ ।
1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।
1 Peter 2:17 in Panjabi 17 ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l