Malachi 2:10 in Panjabi 10 ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਉ-ਦਾਦਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ ?
Other Translations King James Version (KJV) Have we not all one father? hath not one God created us? why do we deal treacherously every man against his brother, by profaning the covenant of our fathers?
American Standard Version (ASV) Have we not all one father? hath not one God created us? why do we deal treacherously every man against his brother, profaning the covenant of our fathers?
Bible in Basic English (BBE) Have we not all one father? has not one God made us? why are we, every one of us, acting falsely to his brother, putting shame on the agreement of our fathers?
Darby English Bible (DBY) Have we not all one father? Hath not one ùGod created us? Why do we deal unfaithfully every man against his brother, by profaning the covenant of our fathers?
World English Bible (WEB) Don't we all have one father? Hasn't one God created us? Why do we deal treacherously every man against his brother, profaning the covenant of our fathers?
Young's Literal Translation (YLT) Have we not all one father? Hath not our God prepared us? Wherefore do we deal treacherously, Each against his brother, To pollute the covenant of our fathers?
Cross Reference Exodus 19:5 in Panjabi 5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
Exodus 34:10 in Panjabi 10 ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ । ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ ।
Joshua 23:12 in Panjabi 12 ਜੇ ਤੁਸੀਂ ਕਿਸੇ ਤਰਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
Joshua 24:3 in Panjabi 3 ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ ।
Ezra 9:11 in Panjabi 11 ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ ।
Ezra 10:2 in Panjabi 2 ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, “ਅਸੀਂ ਇਸ ਦੇਸ਼ ਦੇ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ ।
Nehemiah 13:29 in Panjabi 29 ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ ।
Job 31:15 in Panjabi 15 ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ ?
Psalm 100:3 in Panjabi 3 ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ ।
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Isaiah 43:7 in Panjabi 7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ ।
Isaiah 43:15 in Panjabi 15 ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ ।
Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ ।
Isaiah 51:2 in Panjabi 2 ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਾਂ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ ।
Isaiah 63:16 in Panjabi 16 ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ ।
Isaiah 64:8 in Panjabi 8 ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ ।
Jeremiah 9:4 in Panjabi 4 ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ ।
Ezekiel 33:24 in Panjabi 24 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ ।
Micah 7:2 in Panjabi 2 ਭਗਤ ਲੋਕ ਧਰਤੀ ਤੋਂ ਨਾਸ਼ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ ।
Malachi 1:6 in Panjabi 6 ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ । ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ ?
Malachi 2:8 in Panjabi 8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 2:11 in Panjabi 11 ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ ।
Malachi 2:14 in Panjabi 14 ਤੁਸੀਂ ਆਖਦੇ ਹੋ, ਕਿਉਂ ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ ।
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Matthew 10:21 in Panjabi 21 ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ ।
Matthew 22:16 in Panjabi 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ।
Luke 1:73 in Panjabi 73 ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
Luke 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
John 8:39 in Panjabi 39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ ।
John 8:41 in Panjabi 41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ ।”
John 8:53 in Panjabi 53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ ? ”
John 8:56 in Panjabi 56 ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ । ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ ।”
Acts 7:2 in Panjabi 2 ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ । ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ ।
Acts 7:26 in Panjabi 26 ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ । ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ ?
Acts 17:25 in Panjabi 25 ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁੱਝ ਦਿੰਦਾ ਹੈ ।
Romans 4:1 in Panjabi 1 ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ ?
Romans 9:10 in Panjabi 10 ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ ।
1 Corinthians 6:6 in Panjabi 6 ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ ।
1 Corinthians 8:6 in Panjabi 6 ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁੱਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁੱਝ ਰਚਿਆ ਅਤੇ ਅਸੀਂ ਵੀ ।
Ephesians 4:6 in Panjabi 6 ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ !
Ephesians 4:25 in Panjabi 25 ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ !
1 Thessalonians 4:6 in Panjabi 6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ ।
Hebrews 12:9 in Panjabi 9 ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ । ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ ?