Malachi 2:12 in Panjabi 12 ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ !
Other Translations King James Version (KJV) The LORD will cut off the man that doeth this, the master and the scholar, out of the tabernacles of Jacob, and him that offereth an offering unto the LORD of hosts.
American Standard Version (ASV) Jehovah will cut off, to the man that doeth this, him that waketh and him that answereth, out of the tents of Jacob, and him that offereth an offering unto Jehovah of hosts.
Bible in Basic English (BBE) The Lord will have the man who does this cut off root and branch out of the tents of Jacob, and him who makes an offering to the Lord of armies.
Darby English Bible (DBY) Jehovah will cut off from the tents of Jacob the man that doeth this, him that calleth and him that answereth; and him that offereth an oblation unto Jehovah of hosts.
World English Bible (WEB) Yahweh will cut off, to the man who does this, him who wakes and him who answers, out of the tents of Jacob, and him who offers an offering to Yahweh of Hosts.
Young's Literal Translation (YLT) Cut off doth Jehovah the man who doth it, Tempter and tempted -- from the tents of Jacob, Even he who is bringing nigh a present to Jehovah of Hosts.
Cross Reference Genesis 4:3 in Panjabi 3 ਕੁੱਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁੱਝ ਲੈ ਆਇਆ ।
Leviticus 18:29 in Panjabi 29 ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ ।
Leviticus 20:3 in Panjabi 3 ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ।
Numbers 15:30 in Panjabi 30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ । ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ।
Numbers 24:5 in Panjabi 5 ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ ! ਹੇ ਇਸਰਾਏਲ, ਤੇਰੇ ਵਾਸ ਵੀ !
Joshua 23:12 in Panjabi 12 ਜੇ ਤੁਸੀਂ ਕਿਸੇ ਤਰਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
1 Samuel 2:31 in Panjabi 31 ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ ।
1 Samuel 3:14 in Panjabi 14 ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ ।
1 Samuel 15:22 in Panjabi 22 ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢੇਆਂ ਦੀ ਚਰਬੀ ਨਾਲੋਂ ਚੰਗਾ ਹੈ ।
1 Chronicles 25:8 in Panjabi 8 ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜੁੰਮੇਵਾਰੀਆਂ ਲਈ ਪਰਚੀਆਂ ਪਾਈਆਂ
Ezra 10:18 in Panjabi 18 ਅਤੇ ਜਾਜਕਾਂ ਦੇ ਪੁੱਤਰਾਂ ਵਿੱਚੋਂ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਸੀ, ਉਹ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਪੁੱਤਰਾਂ ਵਿੱਚੋਂ ਅਤੇ ਉਸ ਦੇ ਭਰਾ ਮਅਸੇਯਾਹ ਤੇ ਅਲੀਅਜ਼ਰ ਤੇ ਯਰੀਬ ਤੇ ਗਦਲਯਾਹ ।
Nehemiah 13:28 in Panjabi 28 ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾਅ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ ।
Isaiah 9:14 in Panjabi 14 ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Isaiah 61:8 in Panjabi 8 ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ ।
Isaiah 66:3 in Panjabi 3 ਬਲਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ ।
Ezekiel 14:10 in Panjabi 10 ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ । ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ,
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Hosea 4:4 in Panjabi 4 ਪਰ ਕੋਈ ਝਗੜਾ ਨਾ ਕਰੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ, ਜੋ ਜਾਜਕ ਨਾਲ ਝਗੜਦੇ ਹਨ ।
Amos 5:22 in Panjabi 22 ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ ।
Zechariah 12:7 in Panjabi 7 ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ ।
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Malachi 2:10 in Panjabi 10 ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਉ-ਦਾਦਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ ?
Matthew 15:14 in Panjabi 14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ ।
2 Timothy 3:13 in Panjabi 13 ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !