Malachi 2:15 in Panjabi 15 ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ ? ਕੀ ਉਸ ਲਈ ਰੂਹ ਬਾਕੀ ਨਹੀਂ ਸੀ ? ਫੇਰ ਇੱਕ ਨੂੰ ਹੀ ਕਿਉਂ ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
Other Translations King James Version (KJV) And did not he make one? Yet had he the residue of the spirit. And wherefore one? That he might seek a godly seed. Therefore take heed to your spirit, and let none deal treacherously against the wife of his youth.
American Standard Version (ASV) And did he not make one, although he had the residue of the Spirit? And wherefore one? He sought a godly seed. Therefore take heed to your spirit, and let none deal treacherously against the wife of his youth.
Bible in Basic English (BBE) ... So give thought to your spirit, and let no one be false to the wife of his early years.
Darby English Bible (DBY) And did not one make [them]? and the remnant of the Spirit was his. And wherefore the one? He sought a seed of God. Take heed then to your spirit, and let none deal unfaithfully against the wife of his youth,
World English Bible (WEB) Did he not make one, although he had the residue of the Spirit? Why one? He sought a godly seed. Therefore take heed to your spirit, and let none deal treacherously against the wife of his youth.
Young's Literal Translation (YLT) And He did not make one `only', And He hath the remnant of the Spirit. And what `is' the one `alone'! He is seeking a godly seed. And ye have been watchful over your spirit, And with the wife of thy youth, None doth deal treacherously.
Cross Reference Genesis 1:27 in Panjabi 27 ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ । ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ । ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ ।
Genesis 2:7 in Panjabi 7 ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ ।
Genesis 2:20 in Panjabi 20 ਇਸ ਤਰ੍ਹਾਂ ਆਦਮੀ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ ।
Genesis 6:2 in Panjabi 2 ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ ।
Genesis 24:3 in Panjabi 3 ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ।
Genesis 24:44 in Panjabi 44 ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸਵਾਮੀ ਦੇ ਪੁੱਤਰ ਲਈ ਠਹਿਰਾਇਆ ਹੈ ।
Genesis 26:34 in Panjabi 34 ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ ।
Genesis 27:46 in Panjabi 46 ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ । ਜੇਕਰ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ ?
Genesis 28:2 in Panjabi 2 ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ ।
Deuteronomy 7:4 in Panjabi 4 ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ਼ ਕਰ ਦੇਵੇਗਾ ।
Ezra 9:4 in Panjabi 4 ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇੱਕਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ ।
Nehemiah 13:24 in Panjabi 24 ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ ।
Job 27:3 in Panjabi 3 ਜਿੰਨਾ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ,
Proverbs 4:23 in Panjabi 23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ !
Proverbs 6:25 in Panjabi 25 ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
Proverbs 7:25 in Panjabi 25 ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
Ecclesiastes 12:7 in Panjabi 7 ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ ।
Jeremiah 2:21 in Panjabi 21 ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ । ਜੋ ਸਰਾਸਰ ਖਾਲਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ ?
Hosea 1:10 in Panjabi 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''
Malachi 2:14 in Panjabi 14 ਤੁਸੀਂ ਆਖਦੇ ਹੋ, ਕਿਉਂ ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ ।
Matthew 5:28 in Panjabi 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ ।
Matthew 15:19 in Panjabi 19 ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ ।
Matthew 19:4 in Panjabi 4 ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ?
Mark 10:6 in Panjabi 6 ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ ।
John 20:22 in Panjabi 22 ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ ।
Acts 3:25 in Panjabi 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
1 Corinthians 7:2 in Panjabi 2 ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ ।
1 Corinthians 7:14 in Panjabi 14 ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ ।
2 Corinthians 6:18 in Panjabi 18 ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ । ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ ।
Ephesians 6:4 in Panjabi 4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ ।
1 Timothy 3:4 in Panjabi 4 ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ ।
1 Timothy 3:11 in Panjabi 11 ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ ।
Titus 1:6 in Panjabi 6 ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ ।
James 1:14 in Panjabi 14 ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ ।