Malachi 2:2 in Panjabi 2 ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ ।
Other Translations King James Version (KJV) If ye will not hear, and if ye will not lay it to heart, to give glory unto my name, saith the LORD of hosts, I will even send a curse upon you, and I will curse your blessings: yea, I have cursed them already, because ye do not lay it to heart.
American Standard Version (ASV) If ye will not hear, and if ye will not lay it to heart, to give glory unto my name, saith Jehovah of hosts, then will I send the curse upon you, and I will curse your blessings; yea, I have cursed them already, because ye do not lay it to heart.
Bible in Basic English (BBE) If you will not give ear and take it to heart, to give glory to my name, says the Lord of armies, then I will send the curse on you and will put a curse on your blessing: truly, even now I have put a curse on it, because you do not take it to heart.
Darby English Bible (DBY) If ye do not hear, and if ye do not lay [it] to heart, to give glory unto my name, saith Jehovah of hosts, I will even send the curse among you, and I will curse your blessings: yea, I have already cursed them, because ye do not lay [it] to heart.
World English Bible (WEB) If you will not listen, and if you will not lay it to heart, to give glory to my name," says Yahweh of Hosts, "then will I send the curse on you, and I will curse your blessings. Indeed, I have cursed them already, because you do not lay it to heart.
Young's Literal Translation (YLT) If ye hearken not, and if ye lay `it' not to heart, To give honour to My name, said Jehovah of Hosts, I have sent against you the curse, And I have cursed your blessings, Yea, I have also cursed it, Because ye are not laying `it' to heart.
Cross Reference Leviticus 26:14 in Panjabi 14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
Deuteronomy 28:15 in Panjabi 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
Deuteronomy 30:17 in Panjabi 17 ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
Joshua 7:19 in Panjabi 19 ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇ ਅਤੇ ਤੂੰ ਹੁਣ ਮੈਨੂੰ ਦੱਸ ਕਿ ਤੂੰ ਕੀ ਕੀਤਾ ਹੈ ਅਤੇ ਮੇਰੇ ਕੋਲੋਂ ਨਾ ਲੁਕਾ ।
Psalm 69:22 in Panjabi 22 ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਅੱਗੇ ਫਾਹੀ ਬਣ ਜਾਵੇ, ਅਤੇ ਜਦ ਓਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ !
Psalm 81:11 in Panjabi 11 ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
Psalm 109:7 in Panjabi 7 ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ !
Isaiah 30:8 in Panjabi 8 ਹੁਣ ਜਾ, ਉਨ੍ਹਾਂ ਦੇ ਅੱਗੇ ਪੱਟੀ ਉੱਤੇ ਲਿਖ, ਅਤੇ ਪੋਥੀ ਵਿੱਚ ਦਰਜ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ ।
Isaiah 42:25 in Panjabi 25 ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ ।
Isaiah 47:7 in Panjabi 7 ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ ।
Isaiah 57:11 in Panjabi 11 ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ ? ਪਰ ਤੂੰ ਮੇਰੇ ਤੋਂ ਨਾ ਡਰੀ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 13:16 in Panjabi 16 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਹਾੜ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ ।
Jeremiah 25:4 in Panjabi 4 ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ
Jeremiah 34:17 in Panjabi 17 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ । ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
Ezekiel 3:7 in Panjabi 7 ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ । ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ ।
Hosea 4:7 in Panjabi 7 ਜਿਵੇਂ ਜਿਵੇਂ ਉਹ ਵਧੇ ਤਿਵੇਂ ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ, ਮੈਂ ਉਹਨਾਂ ਦੇ ਪਰਤਾਪ ਨੂੰ ਸ਼ਰਮਿੰਦਗੀ ਵਿੱਚ ਬਲਦ ਦਿਆਂਗਾ ।
Hosea 9:11 in Panjabi 11 ਅਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, - ਨਾ ਜਣਨ, ਨਾ ਹਮਲ, ਨਾ ਗਰਭ !
Haggai 1:6 in Panjabi 6 ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ ।
Haggai 1:9 in Panjabi 9 ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ । ਕਿਉਂ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ ।
Haggai 2:16 in Panjabi 16 ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ । ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ ।
Zechariah 1:3 in Panjabi 3 ਤੂੰ ਉਨ੍ਹਾਂ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, 'ਤੁਸੀਂ ਮੇਰੀ ਵੱਲ ਮੁੜੋ' ਸੈਨਾ ਦੇ ਯਹੋਵਾਹ ਦਾ ਵਾਕ ਹੈ, 'ਤਾਂ ਮੈਂ ਤੁਹਾਡੀ ਵੱਲ ਮੁੜਾਂਗਾ' ਸੈਨਾ ਦਾ ਯਹੋਵਾਹ ਆਖਦਾ ਹੈ ।
Zechariah 7:11 in Panjabi 11 ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ । ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
Malachi 3:9 in Panjabi 9 ਤੁਸੀਂ ਸਰਾਪੀਆਂ ਦੇ ਸਰਾਪੀ ਹੋਏ ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ ।
Luke 17:18 in Panjabi 18 ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ?
Luke 23:28 in Panjabi 28 ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ ।
1 Peter 4:11 in Panjabi 11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।
Revelation 14:7 in Panjabi 7 ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ !
Revelation 16:9 in Panjabi 9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ ।