Malachi 2:7 in Panjabi 7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ ।
Other Translations King James Version (KJV) For the priest's lips should keep knowledge, and they should seek the law at his mouth: for he is the messenger of the LORD of hosts.
American Standard Version (ASV) For the priest's lips should keep knowledge, and they should seek the law at his mouth; for he is the messenger of Jehovah of hosts.
Bible in Basic English (BBE) For it is right for the priest's lips to keep knowledge, and for men to be waiting for the law from his mouth: for he is the servant sent from the Lord of armies.
Darby English Bible (DBY) For the priest's lips should keep knowledge, and at his mouth they seek the law; for he is the messenger of Jehovah of hosts.
World English Bible (WEB) For the priest's lips should keep knowledge, and they should seek the law at his mouth; for he is the messenger of Yahweh of Hosts.
Young's Literal Translation (YLT) For the lips of a priest preserve knowledge, And law they do seek from his mouth, For a messenger of Jehovah of Hosts he `is'.
Cross Reference Leviticus 10:11 in Panjabi 11 ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ । “
Numbers 27:21 in Panjabi 21 ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ । ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ ।
Deuteronomy 17:8 in Panjabi 8 ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
Deuteronomy 21:5 in Panjabi 5 ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ ।
Deuteronomy 24:8 in Panjabi 8 ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ ।
2 Chronicles 17:8 in Panjabi 8 ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਆਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ, ਅਤੇ ਟੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
2 Chronicles 30:22 in Panjabi 22 ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ ।
Ezra 7:10 in Panjabi 10 ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ ।
Nehemiah 8:2 in Panjabi 2 ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ,
Isaiah 42:19 in Panjabi 19 ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲਾ ਕੌਣ ਹੈ ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ ?
Isaiah 44:26 in Panjabi 26 ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
Jeremiah 15:19 in Panjabi 19 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁੱਖ ਖਲੋ ਸੱਕੇਂ । ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ । ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ ।
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Haggai 1:13 in Panjabi 13 ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ ।
Haggai 2:11 in Panjabi 11 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਬਿਵਸਥਾ ਦੇ ਬਾਰੇ ਜਾਜਕਾਂ ਤੋਂ ਪੁੱਛ
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
John 13:20 in Panjabi 20 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ ।”
John 20:21 in Panjabi 21 ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ ।”
Acts 16:17 in Panjabi 17 ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
Galatians 4:14 in Panjabi 14 ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ ।
1 Thessalonians 4:8 in Panjabi 8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ ।
2 Timothy 2:24 in Panjabi 24 ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ ।