Malachi 2:9 in Panjabi 9 ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ ।
Other Translations King James Version (KJV) Therefore have I also made you contemptible and base before all the people, according as ye have not kept my ways, but have been partial in the law.
American Standard Version (ASV) Therefore have I also made you contemptible and base before all the people, according as ye have not kept my ways, but have had respect of persons in the law.
Bible in Basic English (BBE) And so I have taken away your honour and made you low before all the people, even as you have not kept my ways, and have given no thought to me in using the law.
Darby English Bible (DBY) And I also have made you contemptible and base before all the people, because ye have not kept my ways, but have respect of persons in [administering] the law.
World English Bible (WEB) "Therefore I have also made you contemptible and base before all the people, according to the way you have not kept my ways, but have had respect for persons in the law.
Young's Literal Translation (YLT) And I also, I have made you despised and low before all the people, Because ye are not keeping My ways, And are accepting persons in the law.
Cross Reference Deuteronomy 1:17 in Panjabi 17 ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ । ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ । “
1 Samuel 2:30 in Panjabi 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
1 Kings 22:28 in Panjabi 28 ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ ।
Proverbs 10:7 in Panjabi 7 ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ ।
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 29:20 in Panjabi 20 ਸੋ ਹੇ ਸਾਰੇ ਗੁਲਾਮੋ, ਜਿਹਨਾਂ ਨੂੰ ਮੈਂ ਯਰੂਸ਼ਲਮ ਵਿੱਚੋਂ ਬਾਬਲ ਨੂੰ ਭੇਜਿਆ, ਯਹੋਵਾਹ ਦਾ ਬਚਨ ਸੁਣੋ
Jeremiah 29:31 in Panjabi 31 ਸਭ ਗ਼ੁਲਾਮਾਂ ਨੂੰ ਅਖਵਾ ਘੱਲ ਕਿ ਯਹੋਵਾਹ ਨਹਲਾਮ ਦੇ ਸ਼ਮਅਯਾਹ ਬਾਰੇ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਸ਼ਮਅਯਾਹ ਨੇ ਤੁਹਾਡੇ ਲਈ ਅਗੰਮ ਵਾਚਿਆ ਅਤੇ ਮੈਂ ਉਹ ਨੂੰ ਨਹੀਂ ਭੇਜਿਆ ਉਸ ਨੇ ਤੁਹਾਨੂੰ ਝੂਠ ਉੱਤੇ ਆਸ ਦੁਆਈ, -
Ezekiel 13:12 in Panjabi 12 ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ ?
Ezekiel 13:21 in Panjabi 21 ਮੈਂ ਤੁਹਾਡੇ ਬੁਰਕਿਆਂ ਨੂੰ ਵੀ ਪਾੜਾਂਗਾ, ਅਤੇ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਅਤੇ ਫੇਰ ਕਦੀ ਤੁਹਾਡਾ ਵੱਸ ਨਹੀਂ ਚੱਲੇਗਾ ਕਿ ਉਹਨਾਂ ਨੂੰ ਫਾਹ ਸਕੋ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ !
Daniel 12:2 in Panjabi 2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ ।
Micah 3:6 in Panjabi 6 ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਨ ਦੀ ਰਾਤ ਆਵੇਗੀ, ਅਤੇ ਅਜਿਹਾ ਹਨੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨੇਰਾ ਹੋ ਜਾਵੇਗਾ ।
Malachi 2:3 in Panjabi 3 ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ ।
Malachi 2:8 in Panjabi 8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 5:21 in Panjabi 21 ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ ।
Matthew 5:27 in Panjabi 27 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ ।
Matthew 5:33 in Panjabi 33 ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ ।
Matthew 5:43 in Panjabi 43 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ ।
Matthew 19:17 in Panjabi 17 ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ ? ਭਲਾ ਤਾਂ ਇੱਕੋ ਹੀ ਹੈ । ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ ।
Matthew 23:16 in Panjabi 16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ ।
Mark 7:8 in Panjabi 8 ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਨੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ ।
Luke 10:29 in Panjabi 29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ ?
Luke 11:42 in Panjabi 42 ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ ।
Luke 20:45 in Panjabi 45 ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
Romans 7:7 in Panjabi 7 ਹੁਣ, ਅਸੀਂ ਕੀ ਆਖੀਏ ? ਕੀ ਬਿਵਸਥਾ ਪਾਪ ਹੈ ? ਕਦੇ ਨਹੀਂ ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ ।
Galatians 2:6 in Panjabi 6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁੱਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁੱਝ ਪ੍ਰਾਪਤ ਨਹੀਂ ਹੋਇਆ ।