Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Other Translations King James Version (KJV) Behold, I will send my messenger, and he shall prepare the way before me: and the LORD, whom ye seek, shall suddenly come to his temple, even the messenger of the covenant, whom ye delight in: behold, he shall come, saith the LORD of hosts.
American Standard Version (ASV) Behold, I send my messenger, and he shall prepare the way before me: and the Lord, whom ye seek, will suddenly come to his temple; and the messenger of the covenant, whom ye desire, behold, he cometh, saith Jehovah of hosts.
Bible in Basic English (BBE) See, I am sending my servant, and he will make ready the way before me; and the Lord, whom you are looking for, will suddenly come to his Temple; and the angel of the agreement, in whom you have delight, see, he is coming, says the Lord of armies.
Darby English Bible (DBY) Behold, I send my messenger, and he shall prepare the way before me; and the Lord whom ye seek will suddenly come to his temple, and the Angel of the covenant, whom ye delight in: behold, he cometh, saith Jehovah of hosts.
World English Bible (WEB) "Behold, I send my messenger, and he will prepare the way before me; and the Lord, whom you seek, will suddenly come to his temple; and the messenger of the covenant, whom you desire, behold, he comes!" says Yahweh of hosts.
Young's Literal Translation (YLT) Lo, I am sending My messenger, And he hath prepared a way before Me, And suddenly come in unto his temple Doth the Lord whom ye are seeking, Even the messenger of the covenant, Whom ye are desiring, Lo, he is coming, said Jehovah of Hosts.
Cross Reference Genesis 48:15 in Panjabi 15 ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
Exodus 23:20 in Panjabi 20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ ।
Psalm 110:1 in Panjabi 1 ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੱਕ ਮੈਂ ਤੇਰੇ ਵਿਰੋਧੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 40:3 in Panjabi 3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Hosea 12:3 in Panjabi 3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ,
Haggai 2:7 in Panjabi 7 ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Malachi 2:7 in Panjabi 7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ ।
Malachi 4:5 in Panjabi 5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ
Matthew 3:1 in Panjabi 1 ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
Matthew 11:10 in Panjabi 10 ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਸੰਦੇਸ਼ਵਾਹਕ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ ।
Matthew 17:10 in Panjabi 10 ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ ?
Mark 1:2 in Panjabi 2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਸੰਦੇਸ਼ਵਾਹਕ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਸਤਾ ਤਿਆਰ ਕਰੇਗਾ,
Luke 1:16 in Panjabi 16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ ।
Luke 1:76 in Panjabi 76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
Luke 2:11 in Panjabi 11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ ।
Luke 2:21 in Panjabi 21 ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ ।
Luke 2:38 in Panjabi 38 ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ ।
Luke 2:46 in Panjabi 46 ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ ।
Luke 3:3 in Panjabi 3 ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ ।
Luke 7:19 in Panjabi 19 ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ ।
Luke 7:26 in Panjabi 26 ਫੇਰ ਤੁਸੀਂ ਕੀ ਵੇਖਣ ਗਏ ਸੀ ? ਕੀ ਨਬੀ ਨੂੰ ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ ।
Luke 19:47 in Panjabi 47 ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ ।
John 1:6 in Panjabi 6 ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ ।
John 1:15 in Panjabi 15 ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ । ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ । ਉਹ ਮੇਰੇ ਤੋਂ ਵੀ ਪਹਿਲਾਂ ਸੀ ।”
John 1:33 in Panjabi 33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
John 2:14 in Panjabi 14 ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ । ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ । ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ ।
John 3:28 in Panjabi 28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ ।”
Acts 7:38 in Panjabi 38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ ।
Acts 13:24 in Panjabi 24 ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ ।
Acts 19:4 in Panjabi 4 ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ ।