Cross Reference Genesis 22:12 in Panjabi 12 ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ । ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ ।
Deuteronomy 6:6 in Panjabi 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ ।
1 Samuel 23:16 in Panjabi 16 ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤੱਸਲੀ ਦਿੱਤੀ ।
2 Samuel 7:1 in Panjabi 1 ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ ।
1 Kings 18:3 in Panjabi 3 ਇਸ ਤੋਂ ਬਾਅਦ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ । ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ ।
1 Kings 18:12 in Panjabi 12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ ।
2 Chronicles 6:7 in Panjabi 7 ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਇੱਕ ਭਵਨ ਬਣਾਵੇ
Esther 2:23 in Panjabi 23 ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ ।
Esther 4:5 in Panjabi 5 ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ ?
Esther 6:1 in Panjabi 1 ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ ।
Job 19:23 in Panjabi 23 ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ,
Job 28:28 in Panjabi 28 ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ !”
Psalm 10:4 in Panjabi 4 ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ ।
Psalm 16:3 in Panjabi 3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ ।
Psalm 20:7 in Panjabi 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
Psalm 33:18 in Panjabi 18 ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
Psalm 34:15 in Panjabi 15 ਯਹੋਵਾਹ ਦੀਆਂ ਅੱਖੀਆਂ ਧਰਮੀਆ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ ।
Psalm 56:8 in Panjabi 8 ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ ? ।
Psalm 66:16 in Panjabi 16 ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁੱਝ ਕੀਤਾ ਹੈ ।
Psalm 73:15 in Panjabi 15 ਜੇ ਮੈਂ ਆਖਦਾ ਕਿ ਮੈਂ ਇਸੇ ਤਰਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ ।
Psalm 94:19 in Panjabi 19 ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ ।
Psalm 104:33 in Panjabi 33 ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ !
Psalm 111:10 in Panjabi 10 ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ ।
Psalm 119:63 in Panjabi 63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ ।
Psalm 139:4 in Panjabi 4 ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, — ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ ।
Psalm 147:11 in Panjabi 11 ਯਹੋਵਾਹ ਆਪਣੇ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾ ਉੱਤੇ ਵੀ ।
Proverbs 13:20 in Panjabi 20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ ।
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 26:8 in Panjabi 8 ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Isaiah 65:6 in Panjabi 6 ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
Ezekiel 9:4 in Panjabi 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
Daniel 2:17 in Panjabi 17 ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਦੱਸਿਆ,
Daniel 7:10 in Panjabi 10 ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ । ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 12:35 in Panjabi 35 ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ ।
Matthew 18:19 in Panjabi 19 ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ ।
Luke 2:38 in Panjabi 38 ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ ।
Luke 24:14 in Panjabi 14 ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ ।
John 1:40 in Panjabi 40 ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ । ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ । ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ ।
John 12:20 in Panjabi 20 ਉੱਥੇ ਉਨ੍ਹਾਂ ਵਿੱਚ ਕੁੱਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ ।
Acts 1:13 in Panjabi 13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ ।
Acts 2:1 in Panjabi 1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ ।
Acts 4:23 in Panjabi 23 ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁੱਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ ।
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Acts 10:2 in Panjabi 2 ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ ।
Ephesians 5:19 in Panjabi 19 ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ ।
1 Thessalonians 5:11 in Panjabi 11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ ।
1 Thessalonians 5:14 in Panjabi 14 ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ ।
Hebrews 3:13 in Panjabi 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
Hebrews 10:24 in Panjabi 24 ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ ।
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
Revelation 15:4 in Panjabi 4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ !
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।