Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Other Translations King James Version (KJV) But who may abide the day of his coming? and who shall stand when he appeareth? for he is like a refiner's fire, and like fullers' soap:
American Standard Version (ASV) But who can abide the day of his coming? and who shall stand when he appeareth? for he is like a refiner's fire, and like fuller's soap:
Bible in Basic English (BBE) But by whom may the day of his coming be faced? and who may keep his place when he is seen? for he is like the metal-tester's fire and the cleaner's soap.
Darby English Bible (DBY) But who shall endure the day of his coming? and who shall stand when he appeareth? For he will be like a refiner's fire, and like fullers' lye.
World English Bible (WEB) "But who can endure the day of his coming? And who will stand when he appears? For he is like a refiner's fire, and like launderer's soap;
Young's Literal Translation (YLT) And who is bearing the day of his coming? And who is standing in his appearing? For he `is' as fire of a refiner, And as soap of a fuller.
Cross Reference Psalm 2:7 in Panjabi 7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।
Isaiah 1:18 in Panjabi 18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ ।
Isaiah 4:4 in Panjabi 4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ ।
Jeremiah 2:22 in Panjabi 22 ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ ।
Ezekiel 22:14 in Panjabi 14 ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,
Amos 5:18 in Panjabi 18 ਹਾਇ ਤੁਹਾਡੇ ਉੱਤੇ ਜੋ ਯਹੋਵਾਹ ਦੇ ਦਿਨ ਨੂੰ ਲੋਚਦੇ ਹੋ ! ਤੁਸੀਂ ਯਹੋਵਾਹ ਦਾ ਦਿਨ ਕਿਉਂ ਚਾਹੁੰਦੇ ਹੋ ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ !
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 21:31 in Panjabi 31 ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ ? ਉਨ੍ਹਾਂ ਆਖਿਆ ਪਹਿਲੇ ਨੇ । ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੁੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Matthew 25:10 in Panjabi 10 ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ ।
Mark 9:3 in Panjabi 3 ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ ।
Luke 2:34 in Panjabi 34 ਤਦ ਸ਼ਿਮਉਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ ।
Luke 3:9 in Panjabi 9 ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ । ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ ।
Luke 3:17 in Panjabi 17 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।
Luke 7:23 in Panjabi 23 ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ ।
Luke 11:37 in Panjabi 37 ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ । ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ ।
Luke 11:52 in Panjabi 52 ਉਪਦੇਸ਼ਕਾਂ ਉੱਤੇ ਹਾਏ ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ । ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ ।
Luke 21:36 in Panjabi 36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ ।
John 6:42 in Panjabi 42 ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਹੈ । ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ । ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ’।”
John 8:41 in Panjabi 41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ ।”
John 8:55 in Panjabi 55 ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ । ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ । ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ ।
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
John 15:22 in Panjabi 22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
Romans 9:31 in Panjabi 31 ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ ।
Romans 11:5 in Panjabi 5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ ।
1 Corinthians 3:13 in Panjabi 13 ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ ।
Hebrews 10:28 in Panjabi 28 ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
1 Peter 2:7 in Panjabi 7 ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 6:17 in Panjabi 17 ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ ?
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 19:8 in Panjabi 8 ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ ।