Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Other Translations King James Version (KJV) For, behold, the day cometh, that shall burn as an oven; and all the proud, yea, and all that do wickedly, shall be stubble: and the day that cometh shall burn them up, saith the LORD of hosts, that it shall leave them neither root nor branch.
American Standard Version (ASV) For, behold, the day cometh, it burneth as a furnace; and all the proud, and all that work wickedness, shall be stubble; and the day that cometh shall burn them up, saith Jehovah of hosts, that it shall leave them neither root nor branch.
Bible in Basic English (BBE) For see, the day is coming, it is burning like an oven; all the men of pride and all who do evil will be dry stems of grass: and in the day which is coming they will be burned up, says the Lord of armies, till they have not a root or a branch.
Darby English Bible (DBY) For behold, the day cometh, burning as a furnace; and all the proud and all that work wickedness shall be stubble; and the day that cometh shall burn them up, saith Jehovah of hosts, so that it shall leave them neither root nor branch.
World English Bible (WEB) "For, behold, the day comes, it burns as a furnace; and all the proud, and all who work wickedness, will be stubble; and the day that comes will burn them up," says Yahweh of Hosts, "that it shall leave them neither root nor branch.
Young's Literal Translation (YLT) For, lo, the day hath come, burning as a furnace, And all the proud, and every wicked doer, have been stubble, And burnt them hath the day that came, Said Jehovah of Hosts, That there is not left to them root or branch,
Cross Reference Exodus 15:7 in Panjabi 7 ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ ।
Job 18:16 in Panjabi 16 ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ
Psalm 21:9 in Panjabi 9 ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ ।
Psalm 119:119 in Panjabi 119 ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ,ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ ।
Isaiah 2:12 in Panjabi 12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
Isaiah 5:24 in Panjabi 24 ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ ।
Isaiah 40:24 in Panjabi 24 ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ ।
Isaiah 41:2 in Panjabi 2 ਕਿਸ ਨੇ ਪੂਰਬ ਤੋਂ ਉਸ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ ।
Isaiah 47:14 in Panjabi 14 ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ !
Ezekiel 7:10 in Panjabi 10 ਵੇਖ, ਉਹ ਦਿਨ ਵੇਖ ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘੁਮੰਡ ਵਿੱਚ ਡੋਡੀਆਂ ਲੱਗੀਆਂ ਹਨ ।
Joel 2:1 in Panjabi 1 ਸੀਯੋਨ ਵਿੱਚ ਤੁਰ੍ਹੀ ਫੂਕੋ ! ਮੇਰੇ ਪਵਿੱਤਰ ਪਹਾੜ ਉੱਤੇ ਸਾਂਹ ਖਿੱਚ ਦੇ ਫੂਕੋ ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ !
Joel 2:31 in Panjabi 31 ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ !
Amos 2:9 in Panjabi 9 ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ਼ ਕੀਤਾ ।
Obadiah 1:18 in Panjabi 18 ਤਦ ਯਾਕੂਬ ਦਾ ਘਰਾਣਾ ਅੱਗ, ਯੂਸੁਫ਼ ਦਾ ਘਰਾਣਾ ਲੰਬ ਅਤੇ ਏਸਾਓ ਦਾ ਘਰਾਣਾ ਘਾਹ-ਫੂਸ ਵਰਗਾ ਹੋਵੇਗਾ । ਉਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ ।
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Nahum 1:10 in Panjabi 10 ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ ।
Zephaniah 1:14 in Panjabi 14 ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ । ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ !
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Zechariah 14:1 in Panjabi 1 ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Malachi 3:15 in Panjabi 15 ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ । ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ ।
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
Malachi 4:5 in Panjabi 5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ
Matthew 3:12 in Panjabi 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।
Luke 19:43 in Panjabi 43 ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,
Luke 21:20 in Panjabi 20 ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
2 Peter 3:7 in Panjabi 7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।