Mark 10:14 in Panjabi 14 ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ । ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ ।
Other Translations King James Version (KJV) But when Jesus saw it, he was much displeased, and said unto them, Suffer the little children to come unto me, and forbid them not: for of such is the kingdom of God.
American Standard Version (ASV) But when Jesus saw it, he was moved with indignation, and said unto them, Suffer the little children to come unto me; forbid them not: for to such belongeth the kingdom of God.
Bible in Basic English (BBE) And when Jesus saw it, he was angry, and said to them, Let the little children come to me, and do not keep them away; for of such is the kingdom of God.
Darby English Bible (DBY) But Jesus seeing [it], was indignant, and said to them, Suffer the little children to come to me; forbid them not; for of such is the kingdom of God.
World English Bible (WEB) But when Jesus saw it, he was moved with indignation, and said to them, "Allow the little children to come to me! Don't forbid them, for the Kingdom of God belongs to such as these.
Young's Literal Translation (YLT) and Jesus having seen, was much displeased, and he said to them, `Suffer the children to come unto me, and forbid them not, for of such is the reign of God;
Cross Reference Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Genesis 17:10 in Panjabi 10 ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ ।
Numbers 14:31 in Panjabi 31 ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ ।
Deuteronomy 4:37 in Panjabi 37 ਕਿਉਂਕਿ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
Deuteronomy 29:11 in Panjabi 11 ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ
1 Samuel 1:11 in Panjabi 11 ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ ।
1 Samuel 1:22 in Panjabi 22 ਪਰ ਹੰਨਾਹ ਨਾ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ ।
1 Samuel 1:27 in Panjabi 27 ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
Psalm 78:4 in Panjabi 4 ਅਸੀਂ ਓਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ ਕੰਮ ਜੋ ਉਸ ਨੇ ਕੀਤੇ ਦੱਸਾਂਗੇ ।
Psalm 115:14 in Panjabi 14 ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ !
Psalm 131:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ ।
Isaiah 65:23 in Panjabi 23 ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ ।
Jeremiah 32:39 in Panjabi 39 ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
Matthew 18:4 in Panjabi 4 ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Matthew 19:14 in Panjabi 14 ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁੱਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ ।
Mark 3:5 in Panjabi 5 ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ - ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ । ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ ।
Mark 8:33 in Panjabi 33 ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ ।
Luke 9:54 in Panjabi 54 ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ ?
Luke 18:15 in Panjabi 15 ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ ।
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।
Acts 3:25 in Panjabi 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Romans 11:16 in Panjabi 16 ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ ।
Romans 11:28 in Panjabi 28 ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ ।
1 Corinthians 7:14 in Panjabi 14 ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ ।
1 Corinthians 14:20 in Panjabi 20 ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ ।
Ephesians 4:26 in Panjabi 26 ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ !
2 Timothy 1:5 in Panjabi 5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
1 Peter 2:2 in Panjabi 2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
Revelation 14:5 in Panjabi 5 ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ ।