Mark 12:1 in Panjabi 1 ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ ।
Other Translations King James Version (KJV) And he began to speak unto them by parables. A certain man planted a vineyard, and set an hedge about it, and digged a place for the winefat, and built a tower, and let it out to husbandmen, and went into a far country.
American Standard Version (ASV) And he began to speak unto them in parables. A man planted a vineyard, and set a hedge about it, and digged a pit for the winepress, and built a tower, and let it out to husbandmen, and went into another country.
Bible in Basic English (BBE) And he gave them teaching in the form of stories. A man had a vine-garden planted, and put a wall about it, and made a place for crushing out the wine, and put up a tower, and let it out to field-workers, and went into another country.
Darby English Bible (DBY) And he began to say to them in parables, A man planted a vineyard, and made a fence round [it] and dug a wine-vat, and built a tower, and let it out to husbandmen, and left the country.
World English Bible (WEB) He began to speak to them in parables. "A man planted a vineyard, put a hedge around it, dug a pit for the winepress, built a tower, rented it out to a farmer, and went into another country.
Young's Literal Translation (YLT) And he began to speak to them in similes: `A man planted a vineyard, and put a hedge around, and digged an under-winevat, and built a tower, and gave it out to husbandmen, and went abroad;
Cross Reference Nehemiah 9:13 in Panjabi 13 ਫਿਰ ਤੂੰ ਸੀਨਈ ਪਹਾੜ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ ।
Psalm 78:68 in Panjabi 68 ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
Psalm 80:8 in Panjabi 8 ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ ।
Psalm 147:19 in Panjabi 19 ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ ।
Song of Solomon 8:11 in Panjabi 11 ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ । ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ ।
Isaiah 5:1 in Panjabi 1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ ।
Isaiah 7:23 in Panjabi 23 ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ ।
Jeremiah 2:21 in Panjabi 21 ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ । ਜੋ ਸਰਾਸਰ ਖਾਲਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ ?
Ezekiel 20:11 in Panjabi 11 ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ ।
Ezekiel 20:18 in Panjabi 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
Ezekiel 20:49 in Panjabi 49 ਤਦ ਮੈਂ ਆਖਿਆ ਕਿ ਹਾਏ, ਪ੍ਰਭੂ ਯਹੋਵਾਹ ! ਉਹ ਤਾਂ ਮੇਰੇ ਬਾਰੇ ਆਖਦੇ ਹਨ, ਕੀ ਇਹ ਦ੍ਰਿਸ਼ਟਾਂਤਾਂ ਵਿੱਚ ਨਹੀਂ ਬੋਲਦਾ ?
Matthew 13:10 in Panjabi 10 ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ ?
Matthew 13:34 in Panjabi 34 ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁੱਝ ਵੀ ਨਹੀਂ ਬੋਲਦਾ ਸੀ ।
Matthew 21:28 in Panjabi 28 ਪਰ ਤੁਸੀਂ ਕੀ ਸਮਝਦੇ ਹੋ ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ । ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ ।
Matthew 25:14 in Panjabi 14 ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ ।
Mark 4:2 in Panjabi 2 ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,
Mark 4:11 in Panjabi 11 ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,
Mark 4:33 in Panjabi 33 ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ ।
Mark 12:1 in Panjabi 1 ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ ।
Mark 13:34 in Panjabi 34 ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ ।
Luke 8:10 in Panjabi 10 ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ ।
Luke 13:6 in Panjabi 6 ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫ਼ਲ ਲੈਣ ਆਇਆ ਪਰ ਨਹੀਂ ਲੱਭਾ ।
Luke 15:13 in Panjabi 13 ਕੁੱਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁੱਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ ।
Luke 19:12 in Panjabi 12 ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ ।
Luke 20:9 in Panjabi 9 ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ ।
Luke 22:9 in Panjabi 9 ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ ?
John 15:1 in Panjabi 1 ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ ।”
Acts 7:38 in Panjabi 38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ ।
Acts 7:46 in Panjabi 46 ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ ।
Romans 3:1 in Panjabi 1 ਸੋ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ ?
Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।
Romans 11:17 in Panjabi 17 ਪਰ ਜੇ ਟਹਿਣੀਆਂ ਵਿੱਚੋਂ ਕੁੱਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ ।