Mark 12:14 in Panjabi 14 ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ ? ਅਸੀਂ ਦੇਈਏ ਕਿ ਨਾ ਦੇਈਏ ?
Other Translations King James Version (KJV) And when they were come, they say unto him, Master, we know that thou art true, and carest for no man: for thou regardest not the person of men, but teachest the way of God in truth: Is it lawful to give tribute to Caesar, or not?
American Standard Version (ASV) And when they were come, they say unto him, Teacher, we know that thou art true, and carest not for any one; for thou regardest not the person of men, but of a truth teachest the way of God: Is it lawful to give tribute unto Caesar, or not?
Bible in Basic English (BBE) And when they had come, they said to him, Master, we are certain that you are true, and have no fear of anyone: you have no respect for a man's position, but you are teaching the true way of God: Is it right to give taxes to Caesar or not?
Darby English Bible (DBY) And they come and say to him, Teacher, we know that thou art true, and carest not for any one; for thou regardest not men's person, but teachest the way of God with truth: Is it lawful to give tribute to Caesar or not?
World English Bible (WEB) When they had come, they asked him, "Teacher, we know that you are honest, and don't defer to anyone; for you aren't partial to anyone, but truly teach the way of God. Is it lawful to pay taxes to Caesar, or not?
Young's Literal Translation (YLT) and they having come, say to him, `Teacher, we have known that thou art true, and thou art not caring for any one, for thou dost not look to the face of men, but in truth the way of God dost teach; is it lawful to give tribute to Caesar or not? may we give, or may we not give?'
Cross Reference Exodus 23:2 in Panjabi 2 ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ ।
Deuteronomy 16:19 in Panjabi 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
Deuteronomy 33:9 in Panjabi 9 ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ ।
2 Chronicles 18:13 in Panjabi 13 ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ
2 Chronicles 19:7 in Panjabi 7 ਹੁਣ ਯਹੋਵਾਹ ਦਾ ਭੈ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
Ezra 4:12 in Panjabi 12 ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ ।
Nehemiah 9:37 in Panjabi 37 ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ ।”
Psalm 12:2 in Panjabi 2 ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ ।
Psalm 55:21 in Panjabi 21 ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ !
Psalm 120:2 in Panjabi 2 ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ !
Proverbs 26:23 in Panjabi 23 ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ ।
Isaiah 50:7 in Panjabi 7 ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ ।
Jeremiah 15:19 in Panjabi 19 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁੱਖ ਖਲੋ ਸੱਕੇਂ । ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ । ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ ।
Jeremiah 42:2 in Panjabi 2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ
Jeremiah 42:20 in Panjabi 20 ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ “ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ “
Ezekiel 2:6 in Panjabi 6 ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ ।
Micah 3:8 in Panjabi 8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ ।
Matthew 17:25 in Panjabi 25 ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ ?
Matthew 22:17 in Panjabi 17 ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ ?
Mark 14:45 in Panjabi 45 ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ ! ਅਤੇ ਉਹ ਨੂੰ ਚੁੰਮਿਆ ।
Luke 20:22 in Panjabi 22 ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ ?
Luke 23:2 in Panjabi 2 ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਲਗਾਨ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ ।
John 7:18 in Panjabi 18 ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ । ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ ।
Romans 13:6 in Panjabi 6 ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ ।
2 Corinthians 2:2 in Panjabi 2 ਜੇ ਮੈਂ ਤੁਹਾਨੂੰ ਦੁੱਖੀ ਕਰਾਂ ਤਾਂ ਉਸ ਦੇ ਬਿਨ੍ਹਾਂ ਜਿਸ ਨੂੰ ਮੈਂ ਦੁੱਖੀ ਕੀਤਾ ਮੈਨੂੰ ਅਨੰਦ ਕਰਨ ਵਾਲਾ ਕੌਣ ਹੈ ?
2 Corinthians 2:17 in Panjabi 17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ ।
2 Corinthians 4:1 in Panjabi 1 ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ ।
2 Corinthians 5:11 in Panjabi 11 ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ ।
2 Corinthians 5:16 in Panjabi 16 ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ ।
Galatians 1:10 in Panjabi 10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ ।
Galatians 2:6 in Panjabi 6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁੱਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁੱਝ ਪ੍ਰਾਪਤ ਨਹੀਂ ਹੋਇਆ ।
Galatians 2:11 in Panjabi 11 ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ ।
1 Thessalonians 2:4 in Panjabi 4 ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ ।