Mark 13:27 in Panjabi 27 ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ ।
Other Translations King James Version (KJV) And then shall he send his angels, and shall gather together his elect from the four winds, from the uttermost part of the earth to the uttermost part of heaven.
American Standard Version (ASV) And then shall he send forth the angels, and shall gather together his elect from the four winds, from the uttermost part of the earth to the uttermost part of heaven.
Bible in Basic English (BBE) And then he will send out the angels, and will get together his saints from the four winds, from the farthest part of the earth to the farthest part of heaven.
Darby English Bible (DBY) and then shall he send his angels and shall gather together his elect from the four winds, from end of earth to end of heaven.
World English Bible (WEB) Then he will send out his angels, and will gather together his chosen ones from the four winds, from the ends of the earth to the ends of the sky.
Young's Literal Translation (YLT) and then he shall send his messengers, and gather together his chosen from the four winds, from the end of the earth unto the end of heaven.
Cross Reference Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Deuteronomy 30:4 in Panjabi 4 ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਅਕਾਸ਼ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ ।
Isaiah 65:9 in Panjabi 9 ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਹਾੜ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ ।
Zechariah 2:6 in Panjabi 6 ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ ।
Matthew 12:42 in Panjabi 42 ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ ।
Matthew 13:41 in Panjabi 41 ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ ।
Matthew 13:49 in Panjabi 49 ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ । ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ ।
Matthew 24:22 in Panjabi 22 ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ ।
Matthew 24:24 in Panjabi 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ ।
Matthew 24:31 in Panjabi 31 ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Mark 13:20 in Panjabi 20 ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
Mark 13:22 in Panjabi 22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਨੋਖੇ ਕੰਮ ਵਿਖਾਲਣਗੇ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ ।
Luke 16:22 in Panjabi 22 ਅਤੇ ਕੁੱਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ ।
Luke 18:7 in Panjabi 7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ ?
John 10:16 in Panjabi 16 ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ । ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ ।
John 11:52 in Panjabi 52 ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ ।
Romans 8:33 in Panjabi 33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ ।
Colossians 3:12 in Panjabi 12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ ।
1 Thessalonians 4:14 in Panjabi 14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ ।
2 Thessalonians 2:1 in Panjabi 1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ ।
2 Timothy 2:10 in Panjabi 10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁੱਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ ।
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।
Revelation 7:1 in Panjabi 1 ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ ।
Revelation 7:5 in Panjabi 5 ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ । ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Revelation 15:6 in Panjabi 6 ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ ।