Mark 13:9 in Panjabi 9 ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ ।
Other Translations King James Version (KJV) But take heed to yourselves: for they shall deliver you up to councils; and in the synagogues ye shall be beaten: and ye shall be brought before rulers and kings for my sake, for a testimony against them.
American Standard Version (ASV) But take ye heed to yourselves: for they shall deliver you up to councils; and in synagogues shall ye be beaten; and before governors and kings shall ye stand for my sake, for a testimony unto them.
Bible in Basic English (BBE) But take care: for they will give you up to the Sanhedrins; and in Synagogues you will be whipped; and you will be taken before rulers and kings because of me, for a sign to them.
Darby English Bible (DBY) But *ye*, take heed to yourselves, for they shall deliver you up to sanhedrims and to synagogues: ye shall be beaten and brought before rulers and kings for my sake, for a testimony to them;
World English Bible (WEB) But watch yourselves, for they will deliver you up to councils. You will be beaten in synagogues. You will stand before rulers and kings for my sake, for a testimony to them.
Young's Literal Translation (YLT) `And take ye heed to yourselves, for they shall deliver you up to sanhedrims, and to synagogues, ye shall be beaten, and before governors and kings ye shall be set for my sake, for a testimony to them;
Cross Reference Matthew 10:17 in Panjabi 17 ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Matthew 24:9 in Panjabi 9 ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ ।
Mark 1:44 in Panjabi 44 ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ ।
Mark 6:11 in Panjabi 11 ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ।
Mark 13:5 in Panjabi 5 ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ ।
Luke 9:5 in Panjabi 5 ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ ।
Luke 21:16 in Panjabi 16 ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ ।
John 15:20 in Panjabi 20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ । ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ । ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ ।
John 16:2 in Panjabi 2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ ।
Acts 4:1 in Panjabi 1 ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ ।
Acts 5:17 in Panjabi 17 ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ ।
Acts 6:11 in Panjabi 11 ਫੇਰ ਉਨ੍ਹਾਂ ਨੇ ਕੁੱਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ ।
Acts 7:54 in Panjabi 54 ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ ।
Acts 9:1 in Panjabi 1 ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ ।
Acts 9:13 in Panjabi 13 ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ !
Acts 9:16 in Panjabi 16 ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ ।
Acts 12:1 in Panjabi 1 ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ ।
Acts 16:20 in Panjabi 20 ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ ।
Acts 21:11 in Panjabi 11 ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ ।
Acts 21:31 in Panjabi 31 ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ ।
Acts 22:19 in Panjabi 19 ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ ।
Acts 23:1 in Panjabi 1 ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ ।
Acts 24:1 in Panjabi 1 ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ ।
Acts 25:1 in Panjabi 1 ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ ।
1 Corinthians 4:9 in Panjabi 9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
Philippians 1:29 in Panjabi 29 ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ ।
2 Thessalonians 1:5 in Panjabi 5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 2:13 in Panjabi 13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ । ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ ।
Revelation 6:9 in Panjabi 9 ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ ।