Mark 14:61 in Panjabi 61 ਪਰ ਉਹ ਚੁੱਪ ਹੀ ਰਿਹਾ ਅਤੇ ਕੁੱਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ ?
Other Translations King James Version (KJV) But he held his peace, and answered nothing. Again the high priest asked him, and said unto him, Art thou the Christ, the Son of the Blessed?
American Standard Version (ASV) But he held his peace, and answered nothing. Again the high priest asked him, and saith unto him, Art thou the Christ, the Son of the Blessed?
Bible in Basic English (BBE) But he kept quiet and said nothing. Again the high priest questioning him said, Are you the Christ, the son of the Holy One?
Darby English Bible (DBY) But he was silent, and answered nothing. Again the high priest asked him, and says to him, *Thou* art the Christ, the Son of the Blessed?
World English Bible (WEB) But he stayed quiet, and answered nothing. Again the high priest asked him, "Are you the Christ, the Son of the Blessed?"
Young's Literal Translation (YLT) and he was keeping silent, and did not answer anything. Again the chief priest was questioning him, and saith to him, `Art thou the Christ -- the Son of the Blessed?'
Cross Reference Psalm 2:7 in Panjabi 7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।
Psalm 39:1 in Panjabi 1 ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ । ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ ।
Psalm 39:9 in Panjabi 9 ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ ।
Psalm 119:12 in Panjabi 12 ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ !
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 53:7 in Panjabi 7 ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਆਪਣਾ ਮੂੰਹ ਨਾ ਖੋਲ੍ਹਿਆ, ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ ।
Matthew 3:17 in Panjabi 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ ।
Matthew 8:29 in Panjabi 29 ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ ?
Matthew 11:3 in Panjabi 3 ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ ?
Matthew 16:16 in Panjabi 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ ।
Matthew 26:63 in Panjabi 63 ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ ।
Matthew 27:12 in Panjabi 12 ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁੱਝ ਜ਼ਵਾਬ ਨਹੀਂ ਸੀ ਦਿੰਦਾ ।
Mark 14:61 in Panjabi 61 ਪਰ ਉਹ ਚੁੱਪ ਹੀ ਰਿਹਾ ਅਤੇ ਕੁੱਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ ?
Mark 15:2 in Panjabi 2 ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ ।
Mark 15:4 in Panjabi 4 ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁੱਝ ਜ਼ਵਾਬ ਨਹੀਂ ਦਿੰਦਾ ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ !
Luke 22:67 in Panjabi 67 ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ । ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ ।
John 1:34 in Panjabi 34 ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ ।”
John 1:49 in Panjabi 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ । ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ ।”
John 5:18 in Panjabi 18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ । ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ ।”
John 10:24 in Panjabi 24 ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ ।”
John 10:30 in Panjabi 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ । ਮੈਂ ਅਤੇ ਪਿਤਾ ਇੱਕ ਹਾਂ ।”
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 18:37 in Panjabi 37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ ? ” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ । ਮੈਂ ਇੱਕ ਰਾਜਾ ਹਾਂ । ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ । ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ ।”
John 19:7 in Panjabi 7 ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ।”
John 19:9 in Panjabi 9 ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ ? ” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ ।
Acts 8:32 in Panjabi 32 ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ !
1 Timothy 1:11 in Panjabi 11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ ।
1 Timothy 6:15 in Panjabi 15 ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ ।
1 Peter 2:23 in Panjabi 23 ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l