Mark 3:5 in Panjabi 5 ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ - ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ । ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ ।
Other Translations King James Version (KJV) And when he had looked round about on them with anger, being grieved for the hardness of their hearts, he saith unto the man, Stretch forth thine hand. And he stretched it out: and his hand was restored whole as the other.
American Standard Version (ASV) And when he had looked round about on them with anger, being grieved at the hardening of their heart, he saith unto the man, Stretch forth thy hand. And he stretched it forth; and his hand was restored.
Bible in Basic English (BBE) And looking round on them he was angry, being sad because of their hard hearts; and he said to the man, Put out your hand. And he put it out, and his hand was made well.
Darby English Bible (DBY) And looking round upon them with anger, distressed at the hardening of their heart, he says to the man, Stretch out thy hand. And he stretched [it] out, and his hand was restored.
World English Bible (WEB) When he had looked around at them with anger, being grieved at the hardening of their hearts, he said to the man, "Stretch out your hand." He stretched it out, and his hand was restored as healthy as the other.
Young's Literal Translation (YLT) And having looked round upon them with anger, being grieved for the hardness of their heart, he saith to the man, `Stretch forth thy hand;' and he stretched forth, and his hand was restored whole as the other;
Cross Reference Genesis 6:6 in Panjabi 6 ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ ।
Judges 10:16 in Panjabi 16 ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ ।
1 Kings 13:6 in Panjabi 6 ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ ।
Nehemiah 13:8 in Panjabi 8 ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਟੋਬੀਯਾਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁਟਵਾ ਦਿੱਤਾ ।
Psalm 95:10 in Panjabi 10 ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਕਿ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,
Isaiah 6:9 in Panjabi 9 ਉਸ ਨੇ ਆਖਿਆ, ਜਾਹ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
Isaiah 42:18 in Panjabi 18 ਹੇ ਬੋਲਿਓ, ਸੁਣੋ ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ !
Isaiah 44:18 in Panjabi 18 ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Matthew 12:13 in Panjabi 13 ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ ।
Matthew 13:14 in Panjabi 14 ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਂਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
Luke 6:10 in Panjabi 10 ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ” । ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ ।
Luke 13:15 in Panjabi 15 ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ ?
Luke 17:14 in Panjabi 14 ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ ।
Luke 19:40 in Panjabi 40 ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ !
John 5:8 in Panjabi 8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ ।”
John 9:7 in Panjabi 7 ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ । ਹੁਣ ਉਸ ਨੂੰ ਸਭ ਦਿਸਦਾ ਸੀ ।
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
2 Corinthians 3:14 in Panjabi 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।
Ephesians 4:18 in Panjabi 18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ !
Ephesians 4:26 in Panjabi 26 ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ !
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !
Hebrews 3:10 in Panjabi 10 ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਦੁੱਖੀ ਹੋਇਆ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਾ ਜਾਣਿਆ,
Hebrews 3:17 in Panjabi 17 ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ ?
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Revelation 6:16 in Panjabi 16 ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ !