Mark 8:31 in Panjabi 31 ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ ।
Other Translations King James Version (KJV) And he began to teach them, that the Son of man must suffer many things, and be rejected of the elders, and of the chief priests, and scribes, and be killed, and after three days rise again.
American Standard Version (ASV) And he began to teach them, that the Son of man must suffer many things, and be rejected by the elders, and the chief priests, and the scribes, and be killed, and after three days rise again.
Bible in Basic English (BBE) And teaching them, he said that the Son of man would have to undergo much, and be hated by those in authority, and the chief priests, and the scribes, and be put to death, and after three days come back from the dead.
Darby English Bible (DBY) And he began to teach them that the Son of man must suffer many things, and be rejected of the elders and of the chief priests and of the scribes, and be killed, and after three days rise [again].
World English Bible (WEB) He began to teach them that the Son of Man must suffer many things, and be rejected by the elders, the chief priests, and the scribes, and be killed, and after three days rise again.
Young's Literal Translation (YLT) and began to teach them, that it behoveth the Son of Man to suffer many things, and to be rejected by the elders, and chief priests, and scribes, and to be killed, and after three days to rise again;
Cross Reference 1 Samuel 8:7 in Panjabi 7 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ ।
1 Samuel 10:19 in Panjabi 19 ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ । ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ ।
Psalm 118:22 in Panjabi 22 ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰ ਹੋ ਗਿਆ ।
Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Hosea 6:2 in Panjabi 2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ !
Jonah 1:17 in Panjabi 17 ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ ।
Matthew 12:40 in Panjabi 40 ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਪੇਟ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ ।
Matthew 16:21 in Panjabi 21 ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ ।
Matthew 17:22 in Panjabi 22 ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ ।
Matthew 20:17 in Panjabi 17 ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,
Matthew 21:42 in Panjabi 42 ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ । ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ ।
Mark 9:31 in Panjabi 31 ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ ।
Mark 10:33 in Panjabi 33 ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ ।
Mark 12:10 in Panjabi 10 ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ।
Luke 9:22 in Panjabi 22 ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ ।
Luke 17:25 in Panjabi 25 ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ ।
Luke 18:31 in Panjabi 31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁੱਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ ।
Luke 24:6 in Panjabi 6 ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ । ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
Luke 24:26 in Panjabi 26 ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ ?
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
John 2:19 in Panjabi 19 ਯਿਸੂ ਨੇ ਉੱਤਰ ਦਿੱਤਾ, “ਇਸ ਪ੍ਰਾਰਥਨਾ ਘਰ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ ।”
John 12:48 in Panjabi 48 ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ । ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ ।
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 7:35 in Panjabi 35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
1 Corinthians 15:4 in Panjabi 4 ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ ।