Mark 8:34 in Panjabi 34 ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Other Translations King James Version (KJV) And when he had called the people unto him with his disciples also, he said unto them, Whosoever will come after me, let him deny himself, and take up his cross, and follow me.
American Standard Version (ASV) And he called unto him the multitude with his disciples, and said unto them, If any man would come after me, let him deny himself, and take up his cross, and follow me.
Bible in Basic English (BBE) And turning to the mass of people with his disciples, he said to them, If any man has the desire to come after me, let him give up all other desires, and take up his cross and come after me.
Darby English Bible (DBY) And having called the crowd with his disciples, he said to them, Whoever desires to come after me, let him deny himself, and take up his cross and follow me.
World English Bible (WEB) He called the multitude to himself with his disciples, and said to them, "Whoever wants to come after me, let him deny himself, and take up his cross, and follow me.
Young's Literal Translation (YLT) And having called near the multitude, with his disciples, he said to them, `Whoever doth will to come after me -- let him disown himself, and take up his cross, and follow me;
Cross Reference Numbers 14:24 in Panjabi 24 ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ ।
1 Kings 14:8 in Panjabi 8 ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ।
Matthew 5:29 in Panjabi 29 ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ ।
Matthew 7:13 in Panjabi 13 ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ ।
Matthew 10:38 in Panjabi 38 ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ ।
Matthew 16:24 in Panjabi 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Matthew 27:32 in Panjabi 32 ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ । ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ ।
Mark 7:14 in Panjabi 14 ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Mark 10:21 in Panjabi 21 ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ । ਜਾ ਅਤੇ ਜੋ ਕੁੱਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ ।
Luke 9:23 in Panjabi 23 ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Luke 13:24 in Panjabi 24 ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ ।
Luke 14:26 in Panjabi 26 ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ ।
Luke 14:33 in Panjabi 33 ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁੱਝ ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ ।
Luke 18:22 in Panjabi 22 ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ । ਜੋ ਕੁੱਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ ।
Luke 20:45 in Panjabi 45 ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
John 13:36 in Panjabi 36 ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ ? ” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ ।”
John 19:17 in Panjabi 17 ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ । ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ ।
John 21:19 in Panjabi 19 ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ । ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ ।”
Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Romans 6:6 in Panjabi 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
Romans 15:1 in Panjabi 1 ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ ।
1 Corinthians 4:9 in Panjabi 9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ ।
1 Corinthians 8:13 in Panjabi 13 ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ ।
1 Corinthians 9:19 in Panjabi 19 ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ ।
1 Corinthians 15:31 in Panjabi 31 ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ ।
Galatians 2:20 in Panjabi 20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Galatians 6:14 in Panjabi 14 ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ ।
Philippians 3:7 in Panjabi 7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ ।
Philippians 3:10 in Panjabi 10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ ।
Colossians 1:24 in Panjabi 24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
2 Thessalonians 3:11 in Panjabi 11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁੱਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ । ਉਹ ਕੁੱਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ ।
Titus 2:12 in Panjabi 12 ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜਿੰਦਗੀ ਨੂੰ ਬਤੀਤ ਕਰੀਏ ।
Hebrews 13:13 in Panjabi 13 ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ ।
1 Peter 4:1 in Panjabi 1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
1 Peter 4:13 in Panjabi 13 ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
2 Peter 1:14 in Panjabi 14 ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l
1 John 3:16 in Panjabi 16 ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।