Mark 9:12 in Panjabi 12 ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁੱਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ ?
Other Translations King James Version (KJV) And he answered and told them, Elias verily cometh first, and restoreth all things; and how it is written of the Son of man, that he must suffer many things, and be set at nought.
American Standard Version (ASV) And he said unto them, Elijah indeed cometh first, and restoreth all things: and how is it written of the Son of man, that he should suffer many things and be set at nought?
Bible in Basic English (BBE) And he said to them, Truly, Elijah does come first, and puts all things in order; and how is it said in the Writings that the Son of man will go through much sorrow and be made as nothing?
Darby English Bible (DBY) And he answering said to them, Elias indeed, having first come, restores all things; and how is it written of the Son of man that he must suffer much, and be set at nought:
World English Bible (WEB) He said to them, "Elijah indeed comes first, and restores all things. How is it written about the Son of Man, that he should suffer many things and be despised?
Young's Literal Translation (YLT) And he answering said to them, `Elijah indeed, having come first, doth restore all things; and how hath it been written concerning the Son of Man, that many things he may suffer, and be set at nought?
Cross Reference Psalm 22:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ ?
Psalm 69:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ !
Psalm 74:22 in Panjabi 22 ਹੇ ਪਰਮੇਸ਼ੁਰ, ਉੱਠ, ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ !
Isaiah 40:3 in Panjabi 3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 50:6 in Panjabi 6 ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ ।
Isaiah 52:14 in Panjabi 14 ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ !
Isaiah 53:1 in Panjabi 1 ਸਾਡੇ ਪਰਚਾਰ ਦੀ ਕਿਸ ਨੇ ਪਰਤੀਤ ਕੀਤੀ ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ ?
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Zechariah 11:13 in Panjabi 13 ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮ੍ਹਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ । ਮੈਂ ਉਹ ਤੀਹ ਰੁਪਏ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮ੍ਹਿਆਰ ਦੇ ਅੱਗੇ ਸੁੱਟ ਦਿੱਤੇ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Malachi 4:6 in Panjabi 6 ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆ ਨਾਸ਼ ਕਰਾਂ !
Matthew 3:1 in Panjabi 1 ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
Matthew 11:2 in Panjabi 2 ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
Matthew 16:21 in Panjabi 21 ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ ।
Matthew 26:24 in Panjabi 24 ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ ।
Mark 1:2 in Panjabi 2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਸੰਦੇਸ਼ਵਾਹਕ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਸਤਾ ਤਿਆਰ ਕਰੇਗਾ,
Luke 1:16 in Panjabi 16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ ।
Luke 1:76 in Panjabi 76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
Luke 3:2 in Panjabi 2 ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ ।
Luke 23:11 in Panjabi 11 ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ ।
Luke 23:39 in Panjabi 39 ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ !
John 1:6 in Panjabi 6 ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ ।
John 3:27 in Panjabi 27 ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ ।”
Philippians 2:7 in Panjabi 7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ।