Matthew 1:20 in Panjabi 20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਨ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ ।
Other Translations King James Version (KJV) But while he thought on these things, behold, the angel of the LORD appeared unto him in a dream, saying, Joseph, thou son of David, fear not to take unto thee Mary thy wife: for that which is conceived in her is of the Holy Ghost.
American Standard Version (ASV) But when he thought on these things, behold, an angel of the Lord appeared unto him in a dream, saying, Joseph, thou son of David, fear not to take unto thee Mary thy wife: for that which is conceived in her is of the Holy Spirit.
Bible in Basic English (BBE) But when he was giving thought to these things, an angel of the Lord came to him in a dream, saying, Joseph, son of David, have no fear of taking Mary as your wife; because that which is in her body is of the Holy Spirit.
Darby English Bible (DBY) but while he pondered on these things, behold, an angel of [the] Lord appeared to him in a dream, saying, Joseph, son of David, fear not to take to [thee] Mary, thy wife, for that which is begotten in her is of [the] Holy Spirit.
World English Bible (WEB) But when he thought about these things, behold, an angel of the Lord appeared to him in a dream, saying, "Joseph, son of David, don't be afraid to take to yourself Mary, your wife, for that which is conceived in her is of the Holy Spirit.
Young's Literal Translation (YLT) And on his thinking of these things, lo, a messenger of the Lord in a dream appeared to him, saying, `Joseph, son of David, thou mayest not fear to receive Mary thy wife, for that which in her was begotten `is' of the Holy Spirit,
Cross Reference Genesis 31:11 in Panjabi 11 ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ ! ਮੈਂ ਆਖਿਆ, ਮੈਂ ਹਾਜ਼ਰ ਹਾਂ ।
Genesis 46:3 in Panjabi 3 ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ ।
Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
Judges 13:3 in Panjabi 3 ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਨ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ ।
Judges 13:8 in Panjabi 8 ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ ।”
1 Kings 17:13 in Panjabi 13 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ । ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ ।
Job 4:13 in Panjabi 13 ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,
Job 33:15 in Panjabi 15 ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
Psalm 25:8 in Panjabi 8 ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ ।
Psalm 94:19 in Panjabi 19 ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ ।
Psalm 119:125 in Panjabi 125 ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ ।
Psalm 143:8 in Panjabi 8 ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ ।
Proverbs 3:5 in Panjabi 5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ ।
Proverbs 12:5 in Panjabi 5 ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ ।
Isaiah 7:2 in Panjabi 2 ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਦਿਲ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲ ਰੁੱਖ ਪੌਣ ਦੇ ਅੱਗੇ ਕੰਬ ਜਾਂਦੇ ਹਨ ।
Isaiah 7:13 in Panjabi 13 ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ । ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ ?
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 30:21 in Panjabi 21 ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ ।
Isaiah 51:7 in Panjabi 7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ । ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Jeremiah 31:22 in Panjabi 22 ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ ਉਤਪਨ ਕੀਤੀ ਹੈ. ਭਈ ਔਰਤ ਮਰਦ ਨੂੰ ਘੇਰ ਲਵੇਂਗੀ ! ।
Jeremiah 33:26 in Panjabi 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ ।
Jeremiah 40:9 in Panjabi 9 ਤਾਂ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਨਾਲ ਅਤੇ ਉਹਨਾਂ ਦੇ ਮਨੁੱਖਾਂ ਨਾਲ ਸੌਂਹ ਖਾਧੀ ਕਿ ਕਸਦੀਆਂ ਦੀ ਟਹਿਲ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਟਹਿਲ ਕਰੋ, ਤਾਂ ਤੁਹਾਡਾ ਭਲਾ ਹੋਵੇਗਾ
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Matthew 1:18 in Panjabi 18 ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ ।
Matthew 2:13 in Panjabi 13 ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ ।
Matthew 2:19 in Panjabi 19 ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ,
Matthew 2:22 in Panjabi 22 ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ ।
Matthew 28:5 in Panjabi 5 ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ ।
Luke 1:10 in Panjabi 10 ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ ।
Luke 1:19 in Panjabi 19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ ।
Luke 1:26 in Panjabi 26 ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
Luke 2:4 in Panjabi 4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ ।
Luke 2:8 in Panjabi 8 ਉਸ ਦੇਸ ਵਿੱਚ ਕੁੱਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ ।