Matthew 10:2 in Panjabi 2 ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,
Other Translations King James Version (KJV) Now the names of the twelve apostles are these; The first, Simon, who is called Peter, and Andrew his brother; James the son of Zebedee, and John his brother;
American Standard Version (ASV) Now the names of the twelve apostles are these: The first, Simon, who is called Peter, and Andrew his brother; James the `son' of Zebedee, and John his brother;
Bible in Basic English (BBE) Now the names of the twelve are these: The first, Simon, who is named Peter, and Andrew, his brother; James, the son of Zebedee, and John, his brother;
Darby English Bible (DBY) Now the names of the twelve apostles are these: first, Simon, who was called Peter, and Andrew his brother; James the [son] of Zebedee, and John his brother;
World English Bible (WEB) Now the names of the twelve apostles are these. The first, Simon, who is called Peter; Andrew, his brother; James the son of Zebedee; John, his brother;
Young's Literal Translation (YLT) And of the twelve apostles the names are these: first, Simon, who is called Peter, and Andrew his brother; James of Zebedee, and John his brother;
Cross Reference Matthew 4:18 in Panjabi 18 ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ ।
Matthew 4:21 in Panjabi 21 ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਨੂੰ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲ੍ਹਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ ।
Matthew 16:16 in Panjabi 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ ।
Matthew 17:1 in Panjabi 1 ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ ।
Matthew 20:20 in Panjabi 20 ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ ।
Matthew 26:37 in Panjabi 37 ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ ।
Mark 1:16 in Panjabi 16 ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ ।
Mark 1:29 in Panjabi 29 ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ ।
Mark 3:16 in Panjabi 16 ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,
Mark 13:3 in Panjabi 3 ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,
Luke 5:10 in Panjabi 10 ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ । ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ ।
Luke 6:13 in Panjabi 13 ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
Luke 9:10 in Panjabi 10 ਰਸੂਲਾਂ ਨੇ ਵਾਪਸ ਆ ਕੇ ਜੋ ਕੁੱਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ ।
Luke 11:49 in Panjabi 49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ ।
Luke 22:8 in Panjabi 8 ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ ।
Luke 22:14 in Panjabi 14 ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ ।
John 1:40 in Panjabi 40 ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ । ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ । ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ ।
John 6:8 in Panjabi 8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
John 12:22 in Panjabi 22 ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ ।
John 13:23 in Panjabi 23 ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਇਆ ਸੀ ।
John 20:2 in Panjabi 2 ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ । ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ ? ”
John 21:2 in Panjabi 2 ਕੁੱਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ ।
John 21:20 in Panjabi 20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ । ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ ? ”
John 21:24 in Panjabi 24 ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ । ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ ।
Acts 1:13 in Panjabi 13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ ।
Acts 1:26 in Panjabi 26 ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ । ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ ।
Acts 3:1 in Panjabi 1 ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ ।
Acts 12:2 in Panjabi 2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ ।
1 Corinthians 15:7 in Panjabi 7 ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ ।
Ephesians 4:11 in Panjabi 11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ !
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
1 Peter 1:1 in Panjabi 1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
1 John 1:3 in Panjabi 3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ ।
2 John 1:1 in Panjabi 1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ ।
3 John 1:1 in Panjabi 1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ ।
Revelation 1:1 in Panjabi 1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !
Revelation 22:8 in Panjabi 8 ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ ।