Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Other Translations King James Version (KJV) And fear not them which kill the body, but are not able to kill the soul: but rather fear him which is able to destroy both soul and body in hell.
American Standard Version (ASV) And be not afraid of them that kill the body, but are not able to kill the soul: but rather fear him who is able to destroy both soul and body in hell.
Bible in Basic English (BBE) And have no fear of those who put to death the body, but are not able to put to death the soul. But have fear of him who has power to give soul and body to destruction in hell.
Darby English Bible (DBY) And be not afraid of those who kill the body, but cannot kill the soul; but fear rather him who is able to destroy both soul and body in hell.
World English Bible (WEB) Don't be afraid of those who kill the body, but are not able to kill the soul. Rather, fear him who is able to destroy both soul and body in Gehenna.
Young's Literal Translation (YLT) `And be not afraid of those killing the body, and are not able to kill the soul, but fear rather Him who is able both soul and body to destroy in gehenna.
Cross Reference Psalm 119:120 in Panjabi 120 ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਵਾਂ ਤੋਂ ਡਰਦਾ ਹਾਂ ।
Ecclesiastes 5:7 in Panjabi 7 ਸੁਪਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ ।
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Isaiah 8:12 in Panjabi 12 ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈ ਖਾਂਦੀ ਹੈ, ਤੁਸੀਂ ਉਸ ਤੋਂ ਭੈ ਨਾ ਖਾਇਓ, ਨਾ ਹੀ ਕੰਬੋ ।
Isaiah 51:7 in Panjabi 7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ । ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Jeremiah 5:22 in Panjabi 22 ਕੀ ਤੁਸੀਂ ਮੈਥੋਂ ਨਹੀਂ ਡਰਦੇ ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸੱਕਦੀਆਂ ।
Daniel 3:10 in Panjabi 10 ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ
Matthew 5:22 in Panjabi 22 ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ ।
Matthew 10:26 in Panjabi 26 ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁੱਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ ।
Matthew 25:46 in Panjabi 46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Luke 12:4 in Panjabi 4 ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁੱਝ ਨਹੀਂ ਕਰ ਸਕਦੇ ।
Luke 16:22 in Panjabi 22 ਅਤੇ ਕੁੱਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ ।
John 5:29 in Panjabi 29 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ । ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ ।”
Acts 20:23 in Panjabi 23 ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ ।
Acts 21:13 in Panjabi 13 ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ ।
Romans 8:35 in Panjabi 35 ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ ?
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
2 Timothy 4:6 in Panjabi 6 ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ ।
Hebrews 10:31 in Panjabi 31 ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ ! ।
Hebrews 11:35 in Panjabi 35 ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ । ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
James 4:12 in Panjabi 12 ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ । ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ? ।
1 Peter 3:14 in Panjabi 14 ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 20:10 in Panjabi 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ ।