Matthew 11:11 in Panjabi 11 ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ ।
Other Translations King James Version (KJV) Verily I say unto you, Among them that are born of women there hath not risen a greater than John the Baptist: notwithstanding he that is least in the kingdom of heaven is greater than he.
American Standard Version (ASV) Verily I say unto you, Among them that are born of women there hath not arisen a greater than John the Baptist: yet he that is but little in the kingdom of heaven is greater than he.
Bible in Basic English (BBE) Truly I say to you, Among the sons of women there has not been a greater than John the Baptist: but he who is least in the kingdom of heaven is greater than he.
Darby English Bible (DBY) Verily I say to you, that there is not arisen among [the] born of women a greater than John the baptist. But he who is a little one in the kingdom of the heavens is greater than he.
World English Bible (WEB) Most assuredly I tell you, among those who are born of women there has not arisen anyone greater than John the Baptizer; yet he who is least in the Kingdom of Heaven is greater than he.
Young's Literal Translation (YLT) Verily I say to you, there hath not risen, among those born of women, a greater than John the Baptist, but he who is least in the reign of the heavens is greater than he.
Cross Reference 1 Samuel 2:30 in Panjabi 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
Job 14:1 in Panjabi 1 ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ ।
Job 14:4 in Panjabi 4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ ? ਕੋਈ ਨਹੀਂ ।
Job 15:14 in Panjabi 14 ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ ?
Job 25:4 in Panjabi 4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ ?
Psalm 51:5 in Panjabi 5 ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ ।
Isaiah 30:26 in Panjabi 26 ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ ।
Zechariah 12:8 in Panjabi 8 ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ ।
Matthew 3:11 in Panjabi 11 ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ ।
Matthew 5:19 in Panjabi 19 ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ ।
Luke 1:15 in Panjabi 15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ ।
Luke 7:28 in Panjabi 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ ।
Luke 9:48 in Panjabi 48 ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ ।
John 1:15 in Panjabi 15 ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ । ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ । ਉਹ ਮੇਰੇ ਤੋਂ ਵੀ ਪਹਿਲਾਂ ਸੀ ।”
John 1:27 in Panjabi 27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ । ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ ।”
John 3:30 in Panjabi 30 ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ ।
John 5:35 in Panjabi 35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁੱਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ ।
John 7:39 in Panjabi 39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ ।
John 10:41 in Panjabi 41 ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁੱਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ ।”
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
1 Corinthians 6:4 in Panjabi 4 ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁੱਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ ?
1 Corinthians 15:9 in Panjabi 9 ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ ।
Ephesians 2:3 in Panjabi 3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ !
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Colossians 1:26 in Panjabi 26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ ।
2 Timothy 1:10 in Panjabi 10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ ।
Hebrews 11:40 in Panjabi 40 ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।