Matthew 11:5 in Panjabi 5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ ।
Other Translations King James Version (KJV) The blind receive their sight, and the lame walk, the lepers are cleansed, and the deaf hear, the dead are raised up, and the poor have the gospel preached to them.
American Standard Version (ASV) the blind receive their sight, and the lame walk, the lepers are cleansed, and the deaf hear, and the dead are raised up, and the poor have good tidings preached to them.
Bible in Basic English (BBE) The blind see; those who were not able to, are walking; lepers are made clean; those who were without hearing, now have their ears open; the dead come to life again, and the poor have the good news given to them.
Darby English Bible (DBY) Blind [men] see and lame walk; lepers are cleansed, and deaf hear; and dead are raised, and poor have glad tidings preached to them:
World English Bible (WEB) the blind receive their sight, the lame walk, the lepers are cleansed, the deaf hear, the dead are raised up, and the poor have good news preached to them.
Young's Literal Translation (YLT) blind receive sight, and lame walk, lepers are cleansed, and deaf hear, dead are raised, and poor have good news proclaimed,
Cross Reference 2 Kings 5:7 in Panjabi 7 ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ ।”
2 Kings 5:14 in Panjabi 14 ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ ।
Psalm 22:26 in Panjabi 26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ !
Psalm 72:12 in Panjabi 12 ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ ।
Psalm 146:8 in Panjabi 8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ ।
Isaiah 29:18 in Panjabi 18 ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,
Isaiah 35:4 in Panjabi 4 ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ ! ਨਾ ਡਰੋ ! ਆਪਣੇ ਪਰਮੇਸ਼ੁਰ ਨੂੰ ਵੇਖੋ ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ ।
Isaiah 42:6 in Panjabi 6 ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
Isaiah 43:8 in Panjabi 8 ਅੱਖਾਂ ਰਹਿੰਦਿਆਂ ਅੰਨ੍ਹਿਆਂ ਨੂੰ ਅਤੇ ਕੰਨ ਰਹਿੰਦਿਆਂ ਬੋਲਿਆਂ ਨੂੰ ਬਾਹਰ ਲਿਆ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Zechariah 11:7 in Panjabi 7 ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ । ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ ।
Matthew 5:3 in Panjabi 3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 8:1 in Panjabi 1 ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ ।
Matthew 9:24 in Panjabi 24 ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ ।
Matthew 9:30 in Panjabi 30 ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ !
Matthew 10:8 in Panjabi 8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ । ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ ।
Matthew 15:30 in Panjabi 30 ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ ।
Matthew 21:14 in Panjabi 14 ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ ।
Mark 7:37 in Panjabi 37 ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁੱਝ ਚੰਗਾ ਕੀਤਾ ਹੈ ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ !
Mark 9:25 in Panjabi 25 ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ !
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Luke 7:14 in Panjabi 14 ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ । ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ !
Luke 7:21 in Panjabi 21 ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ ।
John 2:23 in Panjabi 23 ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ ।
John 3:2 in Panjabi 2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।”
John 5:36 in Panjabi 36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ । ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ ।
John 10:25 in Panjabi 25 ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ । ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ ।
John 10:38 in Panjabi 38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ । ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ । ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ ।”
John 11:43 in Panjabi 43 ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ ।”
John 14:11 in Panjabi 11 ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ ।
Acts 2:22 in Panjabi 22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।
Acts 3:2 in Panjabi 2 ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ ।
Acts 4:9 in Panjabi 9 ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ ।
Acts 14:8 in Panjabi 8 ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?